ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਹੋਵੇਗਾ ਆਰੰਭ

ਨੈਸ਼ਨਲ

ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਹੋਵੇਗਾ ਆਰੰਭ


ਨਵੀਂ ਦਿੱਲੀ, 25 ਨਵੰਬਰ,ਬੋਲੇ ਪੰਜਾਬ ਬਿਊਰੋ :


ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ।ਇਹ ਇਜਲਾਸ ਹੰਗਾਮਾਖੇਜ਼ ਰਹਿਣ ਦੇ ਆਸਾਰ ਹਨ। ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸਪੱਸ਼ਟ ਕੀਤਾ ਹੈ ਕਿ ਦੋਵੇਂ ਸਦਨਾਂ ਦੀਆਂ ਕੰਮਕਾਰ ਬਾਰੇ ਕਮੇਟੀਆਂ ਲੋਕ ਸਭਾ ਸਪੀਕਰ ਅਤੇ ਰਾਜ ਸਭਾ ਦੇ ਚੇਅਰਮੈਨ ਦੀ ਸਹਿਮਤੀ ਨਾਲ ਚਰਚਾ ਲਈ ਮਾਮਲਿਆਂ ਬਾਰੇ ਫ਼ੈਸਲਾ ਲੈਣਗੀਆਂ।ਸੰਸਦ ਦਾ ਇਹ ਸਰਦ ਰੁੱਤ ਇਜਲਾਸ 25 ਨਵੰਬਰ ਤੋਂ 20 ਦਸੰਬਰ ਤੱਕ ਚੱਲੇਗਾ।ਇਸ ਇਜਲਾਸ ਦੌਰਾਨ ਸਰਕਾਰ ਵੱਲੋਂ 16 ਬਿੱਲ ਪੇਸ਼ ਕੀਤੇ ਜਾ ਸਕਦੇ ਹਨ। ਵਿਰੋਧੀ ਧਿਰ ਨੇ ਕੇਂਦਰ ਸਰਕਾਰ ਨੂੰ ਅਡਾਨੀ ਗਰੁੱਪ ’ਤੇ ਅਮਰੀਕੀ ਅਦਾਲਤ ’ਚ ਲੱਗੇ ਦੋਸ਼ਾਂ ਅਤੇ ਮਨੀਪੁਰ ਦੇ ਤਣਾਅਪੂਰਨ ਹਾਲਾਤ ਨੂੰ ਲੈ ਕੇ ਸੰਸਦ ਦੇ ਦੋਵੇਂ ਸਦਨਾਂ ’ਚ ਚਰਚਾ ਕਰਾਉਣ ਲਈ ਕਿਹਾ ਹੈ।ਇਸ ਕਰਕੇ ਇਹ ਸੈਸ਼ਨ ਹੰਗਾਮੇ ਭਰਿਆ ਰਹਿਣ ਦੀ ਸੰਭਾਵਨਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।