AGTF ਵੱਲੋਂ ਗੈਂਗਸਟਰ ਮਨਜੀਤ ਮਾਹਲ ਦੇ ਤਿੰਨ ਸਾਥੀ ਕਾਬੂ, ਦੋ ਪਿਸਤੌਲ ਤੇ 18 ਕਾਰਤੂਸ ਬਰਾਮਦ

ਪੰਜਾਬ

AGTF ਵੱਲੋਂ ਗੈਂਗਸਟਰ ਮਨਜੀਤ ਮਾਹਲ ਦੇ ਤਿੰਨ ਸਾਥੀ ਕਾਬੂ, ਦੋ ਪਿਸਤੌਲ ਤੇ 18 ਕਾਰਤੂਸ ਬਰਾਮਦ


ਮੋਹਾਲੀ, 25 ਨਵੰਬਰ,ਬੋਲੇ ਪੰਜਾਬ ਬਿਊਰੋ :


ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਨਜੀਤ ਮਾਹਲ ਵੱਲੋਂ ਚਲਾਏ ਜਾ ਰਹੇ ਇੱਕ ਸੰਗਠਿਤ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮਨਜੀਤ ਮਾਹਲ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਫੜੇ ਗਏ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਨ੍ਹਾਂ ਖ਼ਿਲਾਫ਼ ਹਰਿਆਣਾ ਅਤੇ ਦਿੱਲੀ ਵਿੱਚ ਕਈ ਕੇਸ ਦਰਜ ਹਨ। ਮੁਲਜ਼ਮਾਂ ਤੋਂ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਆਪਣੇ ਹੈਂਡਲਰ ਮਨਜੀਤ ਮਾਹਲ ਦੀਆਂ ਹਦਾਇਤਾਂ ’ਤੇ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਮੁਲਜ਼ਮਾਂ ਕੋਲੋਂ 18 ਕਾਰਤੂਸ ਅਤੇ ਦੋ .30 ਕੈਲੀਬਰ ਪਿਸਤੌਲ ਬਰਾਮਦ ਕੀਤੇ ਗਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।