ਪੰਜਾਬ ਦੇ ਕਿਸਾਨ ਦੀ ਨਿਕਲੀ ਇਕ ਕਰੋੜ ਰੁਪਏ ਦੀ ਲਾਟਰੀ
ਮੋਗਾ, 26 ਨਵੰਬਰ,ਬੋਲੇ ਪੰਜਾਬ ਬਿਊਰੋ ;
ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾਕੋਟਲਾ ਦੇ ਨਿਵਾਸੀ ਸੁਖਦੇਵ ਸਿੰਘ ਧਾਲੀਵਾਲ ਪੁੱਤਰ ਹਰਨੇਕ ਸਿੰਘ ਦੀ ਇਕ ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ। ਇਹ ਲਾਟਰੀ ਨਾਗਾਲੈਂਡ ਸਟੇਟ ਲਾਟਰੀ ਦੀ ਸੀ, ਜਿਸ ਦੀ ਟਿਕਟ ਸੁਖਦੇਵ ਸਿੰਘ ਨੇ ਵਿਕੀ ਗੁਲਾਟੀ ਤੋਂ ਖਰੀਦੀ ਸੀ। ਇਸ ਟਿਕਟ ਦੀ ਕੀਮਤ 6 ਰੁਪਏ ਸੀ ਅਤੇ 25 ਟਿਕਟਾਂ ਦੀ ਕੀਮਤ 150 ਰੁਪਏ ਬਣਦੀ ਹੈ, ਜੋ ਟਿਕਟਾਂ ਦੀ ਇੱਕ ਕਾਪੀ ਵਿੱਚ ਸ਼ਾਮਲ ਸੀ।
ਲਾਟਰੀ ਜੇਤੂ ਸੁਖਦੇਵ ਸਿੰਘ ਧਾਲੀਵਾਲ ਇਕ ਕਿਸਾਨ ਪਰਿਵਾਰ ਨਾਲ ਸਬੰਧਤ ਹਨ ਅਤੇ 6 ਕਿਲੇ ਜ਼ਮੀਨ ’ਤੇ ਖੇਤੀ ਕਰਦੇ ਹਨ। ਇਸ ਤੋਂ ਇਲਾਵਾ ਉਹ ਇਕ ਮੈਡੀਕਲ ਸਟੋਰ ਵੀ ਚਲਾਉਂਦੇ ਹਨ। ਸੁਖਦੇਵ ਸਿੰਘ ਪਿਛਲੇ 3 ਸਾਲਾਂ ਤੋਂ ਲਾਟਰੀ ਦੀਆਂ ਟਿਕਟਾਂ ਖਰੀਦਦਾ ਸੀ ਅਤੇ ਅੱਜ 3 ਸਾਲਾਂ ਬਾਅਦ ਸੁਖਦੇਵ ਸਿੰਘ ਦੀ ਕਿਸਮਤ ਚਮਕ ਗਈ ਹੈ।
ਸੁਖਦੇਵ ਸਿੰਘ ਦਾ ਕਹਿਣਾ ਹੈ ਕਿ ਅੱਜ ਅਸੀਂ ਬਹੁਤ ਖੁਸ਼ ਹਾਂ ਕਿ ਸਾਨੂੰ 150 ਰੁਪਏ ਦੀ ਲਾਟਰੀ ਤੋਂ 1 ਕਰੋੜ ਰੁਪਏ ਮਿਲੇ ਹਨ। ਸੁਖਦੇਵ ਸਿੰਘ ਦਾ ਕਹਿਣਾ ਹੈ ਕਿ ਉਹ ਇਸ ਲਾਟਰੀ ਦੇ ਜਿੱਤੇ ਹੋਏ ਪੈਸੇ ਨਾਲ ਇਕ ਘਰ ਬਣਾਵੇਗਾ ਅਤੇ ਆਪਣੇ ਦੋ ਪੁੱਤਰਾਂ ਨੂੰ ਪੜ੍ਹਾਈ ਲਈ ਵਿਦੇਸ਼ ਭੇਜੇਗਾ।