ਐਸ ਡੀ ਐਮ ਰਾਹੀਂ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਦਿੱਤਾ ਮੰਗ ਪੱਤਰ
ਸ੍ਰੀ ਚਮਕੌਰ ਸਾਹਿਬ26 ਨਵੰਬਰ ,ਬੋਲੇ ਪੰਜਾਬ ਬਿਊਰੋ :
ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕੰਮਾਂ ਯੂਨੀਅਨ ਰਜਿ਼ ਸੰਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ, ਜਰਨੈਲ ਸਿੰਘ ਜੈਲਾ ਦੀ ਪ੍ਰਧਾਨਗੀ ਹੇਠ ਲੇਬਰ ਚੌਂਕ ਵਿਖੇ ਕੇਂਦਰ ਸਰਕਾਰ ਵਿਰੁੱਧ ਰੋਸ ਰੈਲੀ ਕੀਤੀ ਗਈ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਮਿਸਤਰੀ ਮਨਮੋਹਨ ਸਿੰਘ ਕਾਲਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਭਾਰਤ ਤੇ ਇਫਟੂ ਦੀ ਕੇਂਦਰੀ ਕਮੇਟੀ ਦੇ ਸੱਦੇ ਤੇ ਉਸਾਰੀ ਨਾਲ ਸੰਬੰਧਿਤ ਮਜ਼ਦੂਰਾਂ ਦੀਆਂ ਮੁੱਖ ਮੰਗਾਂ , ਕਾਰਪੋਰੇਟ ਪੱਖੀ ਚਾਰ ਲੇਬਰ ਕੋਡਾਂ ਨੂੰ ਰੱਦ ਕਰਨਾ ,ਲੇਬਰ ਦੀ ਆਊਟਸੋਰਸਿੰਗ ਅਤੇ ਠੇਕੇਦਾਰੀ ਸਿਸਟਮ ਨੂੰ ਖਤਮ ਕਰਨਾ, ਸਾਰਿਆਂ ਲਈ ਰੁਜ਼ਗਾਰ ਦੀ ਗਰੰਟੀ, 26000 ਪ੍ਰਤੀ ਮਹੀਨਾ ਰਾਸ਼ਟਰੀ ਘੱਟੋ ਘੱਟੋ ਉਜਰਤਾਂ ਲਾਗੂ ਕਰਨੀਆਂ, ਸੰਗਠਤ ਸੰਗਠਤ, ਅਸੰਗਠਿਤ ਅਤੇ ਖੇਤੀਬਾੜੀ ਖੇਤਰ ਦੇ ਸਾਰੇ ਕਾਮਿਆਂ ਲਈ ਸਮਾਜਿਕ ਸੁਰੱਖਿਆ , ਸਾਰਿਆਂ ਲਈ ਘੱਟੋ ਘੱਟ 10 ਹਜਾਰ ਮਾਸਿਕ ਪੈਨਸ਼ਨ ਲਾਗੂ ਕਰਨੀ, ਸਿੱਖਿਆ, ਸਿਹਤ ਆਦਿ ਬੁਨਿਆਦੀ ਸਹੂਲਤਾਂ ਦੀ ਗਰੰਟੀ ਕਰਨੀ, ਕਾਰਪੋਰੇਟ ਪੱਖੀ ਅਤੇ ਫਿਰਕੂ ਨੀਤੀਆਂ ਨੂੰ ਖਤਮ ਕਰਨਾ, ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦਾ ਨਿਜੀਕਰਨ, ਪੰਚਾਇਤੀਕਰਨ, ਨਿਗਮੀਕਰਨ ਬੰਦ ਕਰਨ, ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨਾ ,ਪੁਰਾਣੀ ਪੈਨਸ਼ਨ ਬਹਾਲ ਕਰਨੀ, ਅਤੇ ਮਜ਼ਦੂਰ ਵਿਰੋਧੀ ਕਨੂੰਨਾਂ ਨੂੰ ਰੱਦ ਕਰਨ ਆਦੀ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਰੈਲੀ ਕੀਤੀ ਗਈ।
ਰੈਲੀ ਉਪਰੰਤ ਐਸਡੀਐਮ ਸ੍ਰੀ ਚਮਕੌਰ ਸਾਹਿਬ ਰਾਹੀਂ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ ।ਇਹ ਮੰਗ ਪੱਤਰ ਨੈਬ ਤਹਿਸੀਲਦਾਰ ਨੇ ਹਾਸਲ ਕੀਤਾ ਅਤੇ ਇਹਨਾਂ ਨੇ ਭਰੋਸਾ ਦਿੱਤਾ ਕਿ ਇਹ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜ ਦਿੱਤਾ ਜਾਵੇਗਾ। ਰੈਲੀ ਦੌਰਾਨ ਸਮੁੱਚੇ ਆਗੂਆਂ ਨੇ ਮੰਗ ਕੀਤੀ ਕਿ ਸ੍ਰੀ ਚਮਕੌਰ ਸਾਹਿਬ ਦੇ ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਕਰਵਾਇਆ ਜਾਵੇ, ਲੇਬਰ ਚੌਂਕ ਵਿਖੇ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣ, ਮਜ਼ਦੂਰਾਂ ਦੀ ਰਜਿਸਟਰੇਸ਼ਨ ਲਈ ਕਿਰਤ ਵਿਭਾਗ ਵੱਲੋਂ ਲੇਬਰ ਚੌਂਕਾਂ ਵਿਖੇ ਸੁਵਿਧਾ ਕੈਂਪ ਲਗਾਏ ਜਾਣ, ਮਜ਼ਦੂਰਾਂ ਦੇ ਮੈਡੀਕਲ ਕਲੇਮ, ਰਜਿਸਟਰੇਸ਼ਨ ਨਿਊ ਕਰਨ ਆਦਿ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਮਲਾਗਰ ਸਿੰਘ ਖਮਾਣੋ ਨੇ ਵੀ ਸੰਬੋਧਨ ਕੀਤਾ, ਇਹਨਾਂ ਤੋਂ ਇਲਾਵਾ ਗੁਰਮੇਲ ਸਿੰਘ, ਗੁਲਾਬ ਚੰਦ ਚੌਹਾਨ, ਲਖਵੀਰ ਸਿੰਘ ਹਵਾਰਾ ,ਕਮਲਜੀਤ ਸਿੰਘ, ਅਜੈਬ ਸਿੰਘ ਸਮਾਣਾ, ਜੀਵਨ ਸਿੰਘ, ਦਵਿੰਦਰ ਸਿੰਘ ਰਾਜੂ, ਸੁਰਿੰਦਰ ਸਿੰਘ, ਬੂਟਾ ਸਿੰਘ, ਆਦਿ ਹਾਜ਼ਰ ਸਨ