ਅਣਅਧਿਕਾਰਤ ਕਲੋਨੀਆਂ ‘ਚ ਪਲਾਟ ਖ਼ਰੀਦਣ ਵਾਲਿਆਂ ਲਈ ਰਾਹਤ

ਚੰਡੀਗੜ੍ਹ

ਪੰਜਾਬ ਸਰਕਾਰ ਨੇ NOC ਦੀ ਸ਼ਰਤ ਕੀਤੀ ਖ਼ਤਮ ; ਨੋਟੀਫਿਕੇਸ਼ਨ ਜਾਰੀ

ਪੜ੍ਹੋ,  ਕਦੋਂ ਤੋਂ ਕਦੋਂ ਤੱਕ ਬਿਨਾਂ NOC ਤੋਂ ਹੋਣਗੀਆਂ ਰਜਿਸਟਰੀਆਂ

ਚੰਡੀਗੜ੍ਹ, 26ਨਵੰਬਰ ,ਬੋਲੇ ਪੰਜਾਬ ਬਿਊਰੋ :

ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਕਾਲੋਨੀਆਂ ’ਚ ਸਥਿਤ ਪਲਾਟਾਂ ਦੀ ਰਜਿਸਟਰੀ ਲਈ NOC ਦੀ ਸ਼ਰਤ ਖਤਮ ਕਰਨ ਦਾ ਜੋ ਫੈਸਲਾ ਕੀਤਾ ਗਿਆ ਹੈ, ਉਸ ਨੂੰ ਲਾਗੂ ਕਰਨ ਲਈ ਫਾਈਨਲ ਨੋਟੀਫਿਕੇਸ਼ਨ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ, ਜਿਸ ਦੇ ਮੁਤਾਬਕ NOC ਤੋਂ ਬਿਨਾਂ ਨਾਜਾਇਜ਼ ਕਾਲੋਨੀਆਂ ’ਚ ਸਥਿਤ ਪਲਾਟ ਦੀ ਰਜਿਸਟਰੀ ਕਰਵਾਉਣ ਲਈ ਜੁਲਾਈ 2024 ਤੋਂ ਪਹਿਲਾਂ ਦੀ ਰਜਿਸਟਰੀ, ਪਾਵਰ ਆਫ ਅਟਾਰਨੀ ਜਾਂ ਐਗਰੀਮੈਂਟ ਹੋਣਾ ਚਾਹੀਦਾ ਹੈ। ਨਾਜਾਇਜ਼ ਕਾਲੋਨੀਆਂ ’ਚ ਸਥਿਤ ਪਲਾਟ ਦੀ ਰਜਿਸਟਰੀ ਕਰਵਾਉਣ ਲਈ 1 ਦਸੰਬਰ ਤੋਂ 28 ਫਰਵਰੀ ਤੱਕ ਦੀ ਡੈੱਡਲਾਈਨ ਫਿਕਸ ਕੀਤੀ ਗਈ ਹੈ, ਜਿਸ ਦੇ ਮੁਤਾਬਕ ਨਾਜਾਇਜ਼ ਕਾਲੋਨੀਆਂ ’ਚ ਸਥਿਤ ਪਲਾਟ ਦੀ ਰਜਿਸਟਰੀ ਕਰਨ ਦੇ ਨਿਰਦੇਸ਼ ਰੈਵੇਨਿਊ ਡਿਪਾਰਟਮੈਂਟ ਨੂੰ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਇਸ ਸਬੰਧ ’ਚ ਸੂਚਨਾ ਅਰਬਨ ਡਿਵੈਲਪਮੈਂਟ ਅਥਾਰਟੀ ਜਾਂ ਨਗਰ ਨਿਗਮ ਨੂੰ ਭੇਜਣੀ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।