ਸਕੂਲ ਬੱਸ ਪਲਟਣ ਕਾਰਨ ਵਿਦਿਆਰਥੀ ਦੀ ਮੌਤ, ਕਈ ਜ਼ਖਮੀ

ਨੈਸ਼ਨਲ

ਸਕੂਲ ਬੱਸ ਪਲਟਣ ਕਾਰਨ ਵਿਦਿਆਰਥੀ ਦੀ ਮੌਤ, ਕਈ ਜ਼ਖਮੀ


ਮੁੰਬਈ, 26 ਨਵੰਬਰ,ਬੋਲੇ ਪੰਜਾਬ ਬਿਊਰੋ :


ਮਹਾਰਾਸ਼ਟਰ ‘ਚ ਨਾਗਪੁਰ ਦੇ ਸਰਸਵਤੀ ਹਾਈ ਸਕੂਲ ਦੀ ਇੱਕ ਬੱਸ ਅੱਜ ਮੰਗਲਵਾਰ ਸਵੇਰੇ ਪਲਟ ਗਈ। ਹਾਦਸੇ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਕਈ ਵਿਦਿਆਰਥੀ ਜ਼ਖਮੀ ਹੋਏ।ਜ਼ਖਮੀ ਵਿਦਿਆਰਥੀਆਂ ਨੂੰ ਹਸਪਤਾਲ ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਬੱਸ ਵਿੱਚ ਕਰੀਬ 50 ਲੋਕ ਸਵਾਰ ਸਨ।
ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਪੁਲਸ ਨੇ ਦੱਸਿਆ ਕਿ ਵਿਦਿਆਰਥੀ 5 ਬੱਸਾਂ ‘ਚ ਪਿਕਨਿਕ ਮਨਾਉਣ ਲਈ ਵਰਧਾ ਜਾ ਰਹੇ ਸਨ। ਇਸੇ ਦੌਰਾਨ ਪਿੰਡ ਦਿਓਲੀ ਪੰਧੇਰੀ ਨੇੜੇ ਬੱਸ ਪਲਟ ਕੇ ਹਾਦਸੇ ਦਾ ਸ਼ਿਕਾਰ ਹੋ ਗਈ। ਮ੍ਰਿਤਕ 7ਵੀਂ ਜਮਾਤ ਦਾ ਵਿਦਿਆਰਥੀ ਸੀ। ਫਿਲਹਾਲ ਉਸ ਦੀ ਪਛਾਣ ਨਹੀਂ ਹੋ ਸਕੀ ਹੈ।ਪੁਲਸ ਨੇ ਮੌਕੇ ਉੱਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।