ਚੰਡੀਗੜ੍ਹ ‘ਚ 2 ਕਲੱਬਾਂ ਦੇ ਬਾਹਰ ਕੀਤੇ ਧਮਾਕਿਆਂ ਦੀ ਜਿੰਮੇਵਾਰੀ ਲਾਰੈਂਸ ਗੈਂਗ ਤੇ ਗੋਲਡੀ ਬਰਾੜ ਨੇ ਲਈ

ਚੰਡੀਗੜ੍ਹ

ਚੰਡੀਗੜ੍ਹ ‘ਚ 2 ਕਲੱਬਾਂ ਦੇ ਬਾਹਰ ਕੀਤੇ ਧਮਾਕਿਆਂ ਦੀ ਜਿੰਮੇਵਾਰੀ ਲਾਰੈਂਸ ਗੈਂਗ ਤੇ ਗੋਲਡੀ ਬਰਾੜ ਨੇ ਲਈ

ਚੰਡੀਗੜ੍ਹ 26 ਨਵੰਬਰ ,ਬੋਲੇ ਪੰਜਾਬ ਬਿਊਰੋ :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 3 ਦਸੰਬਰ ਨੂੰ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਮੰਗਲਵਾਰ ਸਵੇਰੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਹੋਏ ਧਮਾਕਿਆਂ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਨੇ ਲਈ ਹੈ। ਗੋਲਡੀ ਬਰਾੜ ਨੇ ਇਸ ਬਾਰੇ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਹੈ। ਉਸ ਨੇ ਧਮਾਕੇ ਦਾ ਕਾਰਨ ਪ੍ਰੋਟੈਕਸ਼ਨ ਮਨੀ ਦਾ ਭੁਗਤਾਨ ਨਾ ਹੋਣ ਨੂੰ ਦੱਸਿਆ।ਧਮਾਕੇ ‘ਚ ਸੇਵਿਲ ਬਾਰ ਐਂਡ ਲੌਂਜ ਅਤੇ ਡੀ’ਓਰਾ ਕਲੱਬ ਦੇ ਬਾਹਰ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਮਸ਼ਹੂਰ ਰੈਪਰ ਬਾਦਸ਼ਾਹ ਵੀ ਸੇਵਿਲ ਬਾਰ ਅਤੇ ਲਾਉਂਜ ਕਲੱਬ ਦੇ ਹਿੱਸੇਦਾਰ ਹਨ। ਗੋਲਡੀ ਬਰਾੜ ਦਾ ਹਵਾਲਾ ਦਿੰਦੇ ਹੋਏ ਸੋਸ਼ਲ ਮੀਡੀਆ ਪੋਸਟ ‘ਚ ਲਿਖਿਆ ਗਿਆ ਹੈ- ‘ਲਾਰੈਂਸ ਗੈਂਗ ਦੇ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨੇ 2 ਧਮਾਕਿਆਂ ਦੀ ਜ਼ਿੰਮੇਵਾਰੀ ਲਈ ਹੈ। ਇਨ੍ਹਾਂ ਦੋਵਾਂ ਕਲੱਬਾਂ ਦੇ ਮਾਲਕਾਂ ਨੂੰ ਪ੍ਰੋਟੈਕਸ਼ਨ ਮਨੀ ਲਈ ਮੈਸੇਜ ਕੀਤਾ ਗਿਆ ਸੀ। ਪਰ, ਉਹ ਸਾਡੀ ਕਾਲ ਦੀ ਘੰਟੀ ਨਹੀਂ ਸੁਣ ਸਕੇ। ਕੰਨ ਖੋਲਣ ਲਈ ਇਹ ਧਮਾਕੇ ਕੀਤੇ ਗਏ। ਜੋ ਵੀ ਸਾਡੀਆਂ ਕਾਲਾਂ ਨੂੰ ਨਜ਼ਰਅੰਦਾਜ਼ ਕਰ ਰਿਹਾ ਹੈ ਉਸਨੂੰ ਸਮਝ ਲੈਣਾ ਚਾਹੀਦਾ ਹੈ ਕਿ ਇਸ ਤੋਂ ਵੱਡਾ ਕੁਝ ਹੋ ਸਕਦਾ ਹੈ।

Leave a Reply

Your email address will not be published. Required fields are marked *