ਦੋ ਜ਼ਬਰਦਸਤ ਧਮਾਕਿਆਂ ਨਾਲ ਹਿੱਲਿਆ ਚੰਡੀਗੜ੍ਹ
ਚੰਡੀਗੜ੍ਹ, 26 ਨਵੰਬਰ,ਬੋਲੇ ਪੰਜਾਬ ਬਿਊਰੋ :
ਚੰਡੀਗੜ੍ਹ ਦੇ ਸੈਕਟਰ-26 ਸਥਿਤ ਕਲੱਬ ਨੇੜੇ ਅੱਜ ਮੰਗਲਵਾਰ ਸਵੇਰੇ ਦੋ ਜ਼ਬਰਦਸਤ ਧਮਾਕੇ ਹੋਏ, ਜਿਨ੍ਹਾਂ ਨੇ ਪੂਰਾ ਇਲਾਕਾ ਹਿਲਾ ਕੇ ਰੱਖ ਦਿੱਤਾ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਹੋਰ ਜਾਂਚ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਮੁਤਾਬਕ ਸੈਕਟਰ-26 ਸਥਿਤ ਦਿਉਰਾ ਕਲੱਬ ਦੇ ਬਾਹਰ ਬਾਈਕ ‘ਤੇ ਆਏ ਦੋ ਨੌਜਵਾਨ ਧਮਾਕੇ ਕਰਕੇ ਮੌਕੇ ਤੋਂ ਫਰਾਰ ਹੋ ਗਏ।
ਧਮਾਕੇ ਨਾਲ ਕਲੱਬ ਦੇ ਸਾਰੇ ਸ਼ੀਸ਼ੇ ਚਕਨਾਚੂਰ ਹੋ ਗਏ। ਅਜੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਬੰਬ ਸੀ ਜਾਂ ਕੋਈ ਹੋਰ ਵਿਸਫੋਟਕ ਪਦਾਰਥ। ਪੁਲਿਸ ਸਮੇਤ ਫੋਰੈਂਸਿਕ ਮਾਹਿਰ ਅਤੇ ਹੋਰ ਜਾਂਚ ਏਜੰਸੀਆਂ ਨੇ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਸ ਪੂਰੇ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਲਿਆ ਹੈ।