ਪੰਜਾਬ ਸਰਕਾਰ ਨੇ ਗੰਨੇ ਦਾ ਰੇਟ ਵਧਾਇਆ

ਚੰਡੀਗੜ੍ਹ

ਪੰਜਾਬ ਸਰਕਾਰ ਨੇ ਗੰਨੇ ਦਾ ਰੇਟ ਵਧਾਇਆ


ਚੰਡੀਗੜ੍ਹ, 26 ਨਵੰਬਰ,ਬੋਲੇ ਪੰਜਾਬ ਬਿਊਰੋ ;


ਪੰਜਾਬ ਸਰਕਾਰ ਵਲੋਂ ਸਾਲ 2024-25 ਲਈ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਗੰਨੇ ਦਾ ਭਾਅ 391 ਤੋਂ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।ਪੰਜਾਬ ਸਰਕਾਰ ਵੱਲੋਂ ਅਗੇਤੀਆਂ ਕਿਸਮਾਂ ਲਈ ਗੰਨੇ ਦਾ ਸਟੇਟ ਐਗਰੀਡ ਪ੍ਰਾਈਸ 401 ਰੁਪਏ ਅਤੇ ਦਰਮਿਆਨੀਆਂ ਤੇ ਪਿਛੇਤੀਆਂ ਕਿਸਮਾਂ ਲਈ 391 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ।ਪੰਜਾਬ ‘ਚ ਗੰਨੇ ਦਾ ਭਾਅ ਹੁਣ ਹਰਿਆਣਾ ਨਾਲੋਂ ਵਧ ਹੋ ਗਿਆ ਹੈ। ਹਰਿਆਣਾ ਵਿਚ ਗੰਨੇ ਦਾ ਭਾਅ 400 ਰੁਪਏ ਪ੍ਰਤੀ ਕੁਇੰਟਲ ਹੈ। ਕਿਸਾਨ ਧਿਰਾਂ ਨੇ ਪੰਜਾਬ ਸਰਕਾਰ ਤੋਂ ਗੰਨੇ ਦੀ ਕੀਮਤ 450 ਰੁਪਏ ਪ੍ਰਤੀ ਕੁਇੰਟਲ ਤੈਅ ਕਰਨ ਦੀ ਮੰਗ ਕੀਤੀ ਸੀ।

Leave a Reply

Your email address will not be published. Required fields are marked *