ਕਪੂਰਥਲਾ : ਸਕੂਲ ਬੱਸ ਅਤੇ ਬਾਈਕ ਦੀ ਟੱਕਰ, 8 ਸਾਲਾ ਬੱਚੀ ਦੀ ਮੌਤ ਕਈ ਜ਼ਖ਼ਮੀ

ਪੰਜਾਬ


ਕਪੂਰਥਲਾ, 27 ਨਵੰਬਰ,ਬੋਲੇ ਪੰਜਾਬ ਬਿਊਰੋ ;


ਕਪੂਰਥਲਾ ‘ਚ ਵੱਡਾ ਹਾਦਸਾ ਹੋਣ ਦੀ ਖਬਰ ਆ ਰਹੀ ਹੈ। ਦਰਅਸਲ, ਇੱਥੇ ਸਕੂਲ ਬੱਸ ਅਤੇ ਬਾਈਕ ਦੀ ਟੱਕਰ ‘ਚ 8 ਸਾਲ ਦੀ ਬੱਚੀ ਦੀ ਮੌਤ ਹੋ ਗਈ, ਜਦਕਿ ਡੇਢ ਸਾਲ ਦੀ ਬੱਚੀ ਸਮੇਤ ਪਤੀ-ਪਤਨੀ ਜ਼ਖਮੀ ਹੋ ਗਏ।ਜਾਣਕਾਰੀ ਅਨੁਸਾਰ ਥਾਣਾ ਢਿਲਵਾਂ ਅਧੀਨ ਪੈਂਦੇ ਪਿੰਡ ਹੋਠੀਆਂ ਵਿਖੇ ਗਲਤ ਦਿਸ਼ਾ ਤੋਂ ਆ ਰਹੀ ਇੱਕ ਸਕੂਲੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਸਵਾਰ ਪਤੀ-ਪਤਨੀ ਸਮੇਤ 2 ਲੜਕੀਆਂ ‘ਚੋਂ 8 ਸਾਲ ਦੀ ਬੱਚੀ ਦੀ ਮੌਤ ਹੋ ਗਈ ਜਦਕਿ ਡੇਢ ਸਾਲ ਦੀ ਬੱਚੀ ਅਤੇ ਪਤੀ-ਪਤਨੀ ਜ਼ਖਮੀ ਹੋ ਗਏ। ਹਾਦਸੇ ਤੋਂ ਤੁਰੰਤ ਬਾਅਦ ਬੱਸ ਚਾਲਕ ਫਰਾਰ ਹੋ ਗਿਆ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।