ਕੈਨੇਡਾ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਸੰਸਾਰ


ਓਟਾਵਾ, 27 ਨਵੰਬਰ,ਬੋਲੇ ਪੰਜਾਬ ਬਿਊਰੋ :


ਕੈਨੇਡਾ ਵਿਖੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ।ਮ੍ਰਿਤਕ ਨੌਜਵਾਨ ਦੀ ਪਛਾਣ ਮੋਗਾ ਦੇ ਪਿੰਡ ਲੋਪੋ ਦੇ ਗੁਰਪ੍ਰੀਤ ਸਿੰਘ ਉਮਰ 30 ਸਾਲ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ।
ਗੁਰਪ੍ਰੀਤ ਸਿੰਘ ਕੈਨੇਡਾ ਵਿਖੇ ਟਰੱਕ ਚਲਾਉਦਾ ਸੀ।ਨੌਜਵਾਨ ਦੀ ਬੇਵਕਤੀ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।ਪਿੰਡ ਵਾਸੀਆਂ ਤੇ ਪਰਿਵਾਰਕ ਮੈਂਬਰਾਂ ਵਲੋਂ ਨੌਜਵਾਨ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪੰਜਾਬ ਤੇ ਕੇਂਦਰ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।