ਜਲੰਧਰ ‘ਚ ਵਿਦਿਆਰਥਣ ਵੱਲੋਂ ਖੁਦਕੁਸ਼ੀ

ਪੰਜਾਬ

ਜਲੰਧਰ ‘ਚ ਵਿਦਿਆਰਥਣ ਵੱਲੋਂ ਖੁਦਕੁਸ਼ੀ


ਜਲੰਧਰ, 27 ਨਵੰਬਰ,ਬੋਲੇ ਪੰਜਾਬ ਬਿਊਰੋ:


ਸ਼ਹਿਰ ‘ਚ 14 ਸਾਲਾ ਲੜਕੀ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਆਬਾਦਪੁਰਾ ਇਲਾਕੇ ‘ਚ 14 ਸਾਲਾ ਨਾਬਾਲਗ ਲੜਕੀ ਨੇ ਘਰ ‘ਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।ਮ੍ਰਿਤਕ ਲੜਕੀ ਦੀ ਪਛਾਣ ਦਯਾਵੰਤੀ ਪੁੱਤਰੀ ਸ਼ਾਂਤੂ ਰਾਮ ਵਾਸੀ ਅਬਾਦਪੁਰਾ ਵਜੋਂ ਹੋਈ ਹੈ।
ਉਹ ਸਰਕਾਰੀ ਸਕੂਲ ਦੀ ਵਿਦਿਆਰਥਣ ਸੀ, ਜਿਸ ਨੇ ਸਕੂਲ ਤੋਂ ਘਰ ਆ ਕੇ ਆਪਣੇ ਕਮਰੇ ‘ਚ ਜਾ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰ. 6 ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਅਤੇ ਅਗਲੇਰੀ ਕਾਰਵਾਈ ਜਾਰੀ ਹੈ। ਲੜਕੀ ਨੇ ਇਹ ਖੌਫਨਾਕ ਕਦਮ ਕਿਉਂ ਚੁੱਕਿਆ ਇਸ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਪੁਲਿਸ ਦੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *