ਨਵੀ ਦਿੱਲੀ 27 ਨਵੰਬਰ ,ਬੋਲੇ ਪੰਜਾਬ ਬਿਊਰੋ :
ਸੰਸਦ ਦਾ ਸਰਦ ਰੁੱਤ ਸੈਸ਼ਨ (Parliament session) ਸੋਮਵਾਰ ਤੋਂ ਸ਼ੁਰੂ ਹੋ ਚੁੱਕਾ ਹੈ। ਪਹਿਲਾ ਦਿਨ ਹੰਗਾਮੇ ਦੀ ਭੇਂਟ ਚੜ੍ਹ ਗਿਆ । ਅੱਜ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਵਿਰੋਧੀ ਧਿਰ ਅਡਾਨੀ, ਸੰਭਲ, ਮਨੀਪੁਰ ਅਤੇ ਬੇਰੁਜ਼ਗਾਰੀ ਵਰਗੇ ਮੁੱਦਿਆਂ ‘ਤੇ ਨਾਅਰੇਬਾਜ਼ੀ ਕਰ ਰਹੀ ਸੀ ਅਤੇ ਪ੍ਰਸ਼ਨ ਕਾਲ ਵੀ ਨਹੀਂ ਚੱਲਣ ਦਿੱਤਾ ਗਿਆ। ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਵੀ ਸਵੇਰੇ 11.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਉਦਯੋਗਪਤੀ ਗੌਤਮ ਅਡਾਨੀ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ।
ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕਿਹਾ, ‘ਕੀ ਤੁਹਾਨੂੰ ਲੱਗਦਾ ਹੈ ਕਿ ਅਡਾਨੀ ਦੋਸ਼ਾਂ ਨੂੰ ਸਵੀਕਾਰ ਕਰਨਗੇ? ਜ਼ਾਹਿਰ ਹੈ ਕਿ ਉਹ ਦੋਸ਼ਾਂ ਤੋਂ ਇਨਕਾਰ ਕਰਨਗੇ। ਗੱਲ ਇਹ ਹੈ ਕਿ ਜਿਵੇਂ ਅਸੀਂ ਕਿਹਾ ਹੈ, ਉਸ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ।