ਸਾਊਥ ਸਿਨੇਮਾ ਦੇ ਮਸ਼ਹੂਰ ਐਕਟਰ ਸ਼੍ਰੀਤੇਜ ਖਿਲਾਫ ਸਰੀਰਕ ਸ਼ੋਸ਼ਣ ਦਾ ਮਾਮਲਾ ਦਰਜ

ਨੈਸ਼ਨਲ

ਸਾਊਥ ਸਿਨੇਮਾ ਦੇ ਮਸ਼ਹੂਰ ਐਕਟਰ ਸ਼੍ਰੀਤੇਜ ਖਿਲਾਫ ਸਰੀਰਕ ਸ਼ੋਸ਼ਣ ਦਾ ਮਾਮਲਾ ਦਰਜ


ਹੈਦਰਾਬਾਦ, 27 ਨਵੰਬਰ,ਬੋਲੇ ਪੰਜਾਬ ਬਿਊਰੋ :


ਸਾਊਥ ਸਿਨੇਮਾ ਦੇ ਮਸ਼ਹੂਰ ਟਾਲੀਵੁੱਡ ਐਕਟਰ ਸ਼੍ਰੀਤੇਜ ਖਿਲਾਫ ਹੈਦਰਾਬਾਦ ਦੇ ਕੁਕਟਪੱਲੀ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਇਕ ਔਰਤ ਵਲੋਂ ਅਦਾਕਾਰ ‘ਤੇ ਸਰੀਰਕ ਅਤੇ ਆਰਥਿਕ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਅਦਾਕਾਰ ਦੇ ਖਿਲਾਫ ਆਈਪੀਸੀ ਦੀ ਧਾਰਾ 69, 115 (2) ਅਤੇ 318 (2) ਦੇ ਤਹਿਤ ਜ਼ੀਰੋ ਐਫਆਈਆਰ ਵੀ ਦਰਜ ਕੀਤੀ ਗਈ ਹੈ।
ਔਰਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ ਸ਼੍ਰੀਤੇਜ ਨੇ ਉਸ ਨਾਲ ਵਿਆਹ ਕਰਵਾਉਣ ਦਾ ਵਾਅਦਾ ਕੀਤਾ ਸੀ।ਇਸ ਤੋਂ ਬਾਅਦ ਦੋਵੇਂ ਰਿਸ਼ਤੇ ਵਿੱਚ ਆ ਗਏ। ਸ਼੍ਰੀਤੇਜ ਨੇ ਇਸ ਦੌਰਾਨ ਉਸ ਦਾ ਸਰੀਰਕ ਅਤੇ ਮਾਨਸਿਕ ਸ਼ੋਸ਼ਣ ਕੀਤਾ। ਔਰਤ ਨੇ ਦੋਸ਼ ਲਾਇਆ ਕਿ ਉਸ ਦਾ ਆਰਥਿਕ ਸ਼ੋਸ਼ਣ ਵੀ ਕੀਤਾ ਗਿਆ।
ਮੁਲਜ਼ਮ ਨੇ ਉਸ ਤੋਂ 20 ਲੱਖ ਰੁਪਏ ਲੈ ਲਏ ਸਨ। ਪੀੜਤਾ ਦਾ ਦਾਅਵਾ ਹੈ ਕਿ ਉਸ ਨਾਲ ਸਬੰਧ ਹੋਣ ਦੇ ਬਾਵਜੂਦ ਉਸ ਨੇ ਕਿਸੇ ਹੋਰ ਔਰਤ ਨਾਲ ਸਰੀਰਕ ਸਬੰਧ ਬਣਾਏ ਅਤੇ ਉਸ ਦਾ 7 ਸਾਲਾ ਪੁੱਤਰ ਵੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।