ਨਾਭਾ ਹਲਕੇ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਸਦਮਾ, ਪਿਤਾ ਦੀ ਮੌਤ

ਪੰਜਾਬ

ਨਾਭਾ ਹਲਕੇ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਸਦਮਾ, ਪਿਤਾ ਦੀ ਮੌਤ


ਪਟਿਆਲਾ, 28 ਨਵੰਬਰ,ਬੋਲੇ ਪੰਜਾਬ ਬਿਊਰੋ :


ਪਟਿਆਲਾ ਦੇ ਨਾਭਾ ਹਲਕੇ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਵੱਡਾ ਸਦਮਾ ਲੱਗਿਆ ਹੈ। ਦੇਵ ਮਾਨ ਦੇ ਪਿਤਾ ਲਾਲ ਸਿੰਘ ਦਾ ਦਿਹਾਂਤ ਹੋ ਗਿਆ ਹੈ। ਦੇਵ ਮਾਨ ਦੇ ਪਿਤਾ ਲਾਲ ਸਿੰਘ ਦੀ ਉਮਰ 92 ਸਾਲ ਦੀ ਸੀ। ਉਨ੍ਹਾਂ ਦੀ ਮੌਤ ਹਾਰਟ ਅਟੈਕ ਨਾਲ ਹੋਈ ਹੈ। ਦੇਵ ਮਾਨ ਨੇ ਖੁਦ ਆਪਣੇ ਅਧਿਕਾਰਿਤ ਸੋਸ਼ਲ ਮੀਡੀਆ ਅਕਾਉਂਟ ਉੱਤੇ ਪੋਸਟ ਸਾਂਝੀ ਕਰਕੇ ਪਿਤਾ ਦੇ ਦਿਹਾਂਤ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਜਾਣਕਾਰੀ ਮੁਤਾਬਕ ਲਾਲ ਸਿੰਘ ਨੂੰ ਹਾਰਟ ਅਟੈਕ ਆਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਪਟਿਆਲਾ ਹਲਕਾ ਸਨੌਰ ਦੇ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਦੁਪਹਿਰ ਕਰੀਬ 12:30 ਵਜੇ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।