ਪੰਜਾਬ ਦੇ ਜੀਐਸਟੀ ਵਿਭਾਗ ਵੱਲੋਂ ਸਕਰੈਪ ਨਾਲ ਭਰੇ 40 ਟਰੱਕ ਜ਼ਬਤ

ਪੰਜਾਬ


ਲੁਧਿਆਣਾ, 28 ਨਵੰਬਰ,ਬੋਲੇ ਪੰਜਾਬ ਬਿਊਰੋ ;


ਸੂਬੇ ਦੇ ਜੀਐਸਟੀ ਵਿਭਾਗ ਦੇ ਮੋਬਾਈਲ ਵਿੰਗ ਨੇ ਇੱਕ ਸੂਹ ‘ਤੇ ਕਾਰਵਾਈ ਕਰਦਿਆਂ ਮੰਡੀ ਗੋਬਿੰਦਗੜ੍ਹ ਤੋਂ ਸਕਰੈਪ ਨਾਲ ਭਰੇ ਕਰੀਬ 40 ਟਰੱਕਾਂ ਨੂੰ ਰੋਕ ਕੇ ਜ਼ਬਤ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਡਰਾਈਵਰ ਮੌਕੇ ’ਤੇ ਬਿੱਲ/ਬਿਲਟੀ ਪੇਸ਼ ਨਹੀਂ ਕਰ ਸਕੇ, ਜਿਸ ਕਾਰਨ ਅਧਿਕਾਰੀਆਂ ਨੇ 40 ਟਰੱਕ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਕਾਰਵਾਈ ਇਨਫੋਰਸਮੈਂਟ ਡਾਇਰੈਕਟੋਰੇਟ ਪੰਜਾਬ ਜਸਕਰਨ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕੀਤੀ ਗਈ, ਜਦਕਿ ਟਰੱਕਾਂ ਦੀ ਜਾਂਚ ਦੌਰਾਨ ਜਸਕਰਨ ਸਿੰਘ ਬਰਾੜ ਖੁਦ ਮੌਕੇ ‘ਤੇ ਮੌਜੂਦ ਰਹੇ ਅਤੇ ਟੈਕਸ ਅਧਿਕਾਰੀਆਂ ਦੀ ਅਗਵਾਈ ਕੀਤੀ।ਇਸ ਦੌਰਾਨ ਬਠਿੰਡਾ, ਫਾਜ਼ਿਲਕਾ, ਜਲੰਧਰ ਅਤੇ ਲੁਧਿਆਣਾ ਦੇ ਕਰੀਬ 8 ਤੋਂ 10 ਰਾਜ ਕਰ ਅਧਿਕਾਰੀਆਂ ਦੀਆਂ ਟੀਮਾਂ ਨੇ ਇਹ ਕਾਰਵਾਈ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।