ਪੰਜਾਬ ਦੇ ਨਾਮੀ ਮੈਡੀਕਲ ਕਾਲਜ ਤੇ ਹਸਪਤਾਲ ‘ਚ ਵਿਦਿਆਰਥਣ ‘ਤੇ ਹਮਲਾ, ਕੱਪੜੇ ਪਾੜੇ

ਪੰਜਾਬ

ਪੰਜਾਬ ਦੇ ਨਾਮੀ ਮੈਡੀਕਲ ਕਾਲਜ ਤੇ ਹਸਪਤਾਲ ‘ਚ ਵਿਦਿਆਰਥਣ ‘ਤੇ ਹਮਲਾ, ਕੱਪੜੇ ਪਾੜੇ


ਲੁਧਿਆਣਾ, 28 ਨਵੰਬਰ,ਬੋਲੇ ਪੰਜਾਬ ਬਿਊਰੋ :


ਲੁਧਿਆਣਾ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਬੀ.ਐੱਸ.ਸੀ. ਦੇ ਚੌਥੇ ਸਾਲ ਦੀ ਵਿਦਿਆਰਥਣ ‘ਤੇ ਬੁੱਧਵਾਰ ਨੂੰ ਤਿੰਨ ਲੋਕਾਂ ਨੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਉਸ ਦੇ ਕੱਪੜੇ ਪਾੜ ਦਿੱਤੇ ਅਤੇ ਲੜਕੀ ਦਾ ਸਟਾਲ ਉਸ ਦੇ ਮੂੰਹ ਵਿੱਚ ਪਾ ਦਿੱਤਾ ਤਾਂ ਜੋ ਉਹ ਰੌਲਾ ਨਾ ਪਾ ਸਕੇ। ਹਮਲਾਵਰਾਂ ਨੇ ਆਪਣੇ ਨਹੁੰਆਂ ਨਾਲ ਉਸ ਦੇ ਸਰੀਰ ਨੂੰ ਨੋਚਿਆ ਅਤੇ ਉਸ ਨੂੰ ਘਸੀਟਿਆ।
ਵਿਦਿਆਰਥਣ ਕਿਸੇ ਤਰ੍ਹਾਂ ਉਨ੍ਹਾਂ ਦੇ ਚੁੰਗਲ ਤੋਂ ਬਚ ਕੇ ਇੱਕ ਇਮਾਰਤ ਦੇ ਪਿੱਛੇ ਲੁਕ ਗਈ ਅਤੇ ਆਪਣੇ ਆਪ ਨੂੰ ਬਚਾਇਆ। ਨਾਮੀ ਵਿਦਿਅਕ ਅਦਾਰੇ ‘ਚ ਹਰ ਪਾਸੇ ਸੀਸੀਟੀਵੀ ਕੈਮਰੇ ਅਤੇ ਸਾਰੇ ਗੇਟਾਂ ’ਤੇ ਸੁਰੱਖਿਆ ਮੁਲਾਜ਼ਮ ਹੋਣ ਦੇ ਬਾਵਜੂਦ ਪ੍ਰਬੰਧਕਾਂ ਕੋਲ ਇਸ ਗੱਲ ਦਾ ਕੋਈ ਜਵਾਬ ਨਹੀਂ ਹੈ ਕਿ ਹਮਲਾਵਰ ਕੈਂਪਸ ਵਿੱਚ ਕਿਵੇਂ ਦਾਖ਼ਲ ਹੋਏ।
ਵਿਦਿਆਰਥੀਆਂ ਨੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਦੋਸ਼ੀ ਕਾਰ ਰਾਹੀਂ ਦਾਖਲ ਹੋਏ ਅਤੇ 10 ਮਿੰਟਾਂ ‘ਚ ਹੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਥਾਣਾ ਜੋਧਾਂ ਦੇ ਇੰਚਾਰਜ ਇੰਸਪੈਕਟਰ ਹੀਰਾ ਸਿੰਘ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।