ਪੰਜਾਬ ਭਰ ਦੇ ਤਹਿਸੀਲਦਾਰਾਂ ਵਲੋਂ ਅੱਜ ਸਮੂਹਿਕ ਹੜਤਾਲ

ਚੰਡੀਗੜ੍ਹ


ਵਿਜੀਲੈਂਸ ਵਲੋਂ ਕਾਬੂ ਕੀਤੇ ਗਏ ਤਹਿਸੀਲਦਾਰ ਦੇ ਵਿਰੋਧ ‘ਚ ਧਰਨਾ-ਪ੍ਰਦਰਸ਼ਨ ਜਾਰੀ

ਚੰਡੀਗੜ੍ਹ 28 ਨਵੰਬਰ ,ਬੋਲੇ ਪੰਜਾਬ ਬਿਊਰੋ :

ਪੰਜਾਬ ਭਰ ਦੇ ਤਹਿਸੀਲਦਾਰਾਂ ਵਲੋਂ ਅੱਜ ਸਮੂਹਿਕ ਹੜਤਾਲ ਕੀਤੀ ਗਈ ਹੈ। ਦੱਸ ਦੇਈਏ ਕਿ ਪੰਜਾਬ ਰੈਵੇਨਿਊ ਅਫ਼ਸਰ ਯੂਨੀਅਨ ਦੇ ਪੰਜਾਬ ਪ੍ਰਧਾਨ ਸੁਖਚਰਨ ਸਿੰਘ ਚੰਨੀ ਨੂੰ ਬੀਤੇ ਦਿਨੀ (ਬੁੱਧਵਾਰ ਨੂੰ) ਬਰਨਾਲਾ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ ਰਜਿਸਟਰੀ ਬਦਲੇ 20 ਹਜ਼ਾਰ ਦੀ ਰਿਸ਼ਵਤ ਦੇ ਇਲਜ਼ਾਮ ਲੱਗੇ ਸਨ। ਇਸ ਦੇ ਵਿਰੋਧ ‘ਚ ਪੰਜਾਬ ਭਰ ’ਚ ਤਾਇਨਾਤ ਤਹਿਸੀਲਦਾਰ, ਸਬ-ਰਜਿਸਟਰਾਰ, ਨਾਇਬ-ਤਹਿਸੀਲਦਾਰਾਂ ਨੇ ਅੱਜ ਸਮੂਹਿਕ ਹੜਤਾਲ ਦਾ ਐਲਾਨ ਕੀਤਾ ਅਤੇ ਵਿਜੀਲੈਂਸ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਤਹਿਸੀਲਦਾਰ ਖਿਲਾਫ ਕੀਤਾ ਗਿਆ ਪਰਚਾ ਰੱਦ ਨਹੀਂ ਕੀਤਾ ਗਿਆ ਤਾਂ ਰੈਵਨਿਊ ਅਫਸਰਾਂ ਵਲੋਂ ਪੰਜਾਬ ਪੱਧਰ ’ਤੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।