ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਨੌਜਵਾਨ ਦੀ ਮੌਤ,ਪਰਿਵਾਰ ਵਲੋਂ ਨਾਹਰੇਬਾਜ਼ੀ

ਪੰਜਾਬ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਨੌਜਵਾਨ ਦੀ ਮੌਤ,ਪਰਿਵਾਰ ਵਲੋਂ ਨਾਹਰੇਬਾਜ਼ੀ


ਹੁਸ਼ਿਆਰਪੁਰ, 28 ਨਵੰਬਰ,ਬੋਲੇ ਪੰਜਾਬ ਬਿਊਰੋ ;


ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ’ਚ ਬੰਦ ਇਕ ਵਿਅਕਤੀ ਦੀ ਸਵੇਰ ਸਮੇਂ ਮੌਤ ਹੋ ਗਈ।ਪਰਿਵਾਰ ਨੂੰ ਜਦੋਂ ਇਸਦਾ ਪਤਾ ਲੱਗਿਆ ਤਾਂ ਸਾਰਾ ਪਰਿਵਾਰ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚ ਗਿਆ।ਇਸ ਦੌਰਾਨ ਗੁੱਸੇ ’ਚ ਆਏ ਪਰਿਵਾਰ ਵਲੋਂ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਬਾਹਰ ਰੋਡ ਜਾਮ ਕਰਕੇ ਪੁਲਿਸ ਪ੍ਰਸ਼ਾਸਨ ਅਤੇ ਜੇਲ੍ਹ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਤੇ ਪਰਿਵਾਰ ਦੇ ਨਾਲ ਗੱਲਬਾਤ ਕੀਤੀ। ਮ੍ਰਿਤਕ ਦੀ ਪਹਿਚਾਣ ਅਮਰਜੀਤ ਸਿੰਘ ਪੁੱਤਰ ਹਰਮੇਸ਼ ਲਾਲ ਵਜੋਂ ਹੋਈ ਹੈ ਜੋ ਕਿ ਹੁਸ਼ਿਆਰਪੁਰ ਨਜ਼ਦੀਕੀ ਪਿੰਡ ਚੱਕੋਵਾਲ ਸ਼ੇਖਾਂ ਦਾ ਰਹਿਣ ਵਾਲਾ ਸੀ ਤੇ ਸੀਆਰਪੀਐਫ ਦਾ ਜਵਾਨ ਸੀ।
ਜਾਣਕਾਰੀ ਦਿੰਦਿਆਂ ਮ੍ਰਿਤਕ ਅਮਰਜੀਤ ਸਿੰਘ ਦੀ ਪਤਨੀ ਪੂਜਾ ਰਾਣੀ ਨੇ ਦੱਸਿਆ ਕਿ ਉਸਦਾ ਪਤੀ ਸੀਆਰਪੀਐਫ ’ਚ ਤਾਇਨਾਤ ਸੀ।ਉਨ੍ਹਾਂ ਦੱਸਿਆ ਕਿ ਸਾਲ 2020 ’ਚ ਪਿੰਡ ਵਿਚ ਹੀ ਕੋਈ ਲੜਾਈ ਹੋਈ ਸੀ ਤੇ ਇਸ ਦੌਰਾਨ ਉਸਦਾ ਪਤੀ ਵੀ ਛੁੱਟੀ ਆਇਆ ਹੋਇਆ ਸੀ ਅਤੇ ਇਸ ਮਾਮਲੇ ’ਚ ਉਸਨੂੰ ਝੂਠਾ ਫਸਾ ਦਿੱਤਾ ਗਿਆ। ਪਿਛਲੇ 2 ਮਹੀਨਿਆਂ ਤੋਂ ਉਹ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ’ਚ ਬੰਦ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਹ ਬਿਮਾਰ ਸੀ ਤੇ ਅਦਾਲਤ ਵਲੋਂ ਵੀ ਜੇਲ੍ਹ ਪ੍ਰਸ਼ਾਸਨ ਨੂੰ ਉਸ ਦਾ ਇਲਾਜ ਕਰਵਾਉਣ ਲਈ ਹੁਕਮ ਜਾਰੀ ਕੀਤੇ ਹੋਏ ਸਨ।ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹ ਪ੍ਰਸ਼ਾਸਨ ਨੇ ਅਜਿਹਾ ਨਹੀਂ ਕੀਤਾ ਜਿਸ ਕਾਰਨ ਅਮਰਜੀਤ ਸਿੰਘ ਦੀ ਅੱਜ ਮੌਤ ਹੋ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।