ਅਧਿਆਪਕਾਂ ਨੂੰ ਚਾਈਲਡ ਕੇਅਰ ਲੀਵ ਅਤੇ ਵਿਦੇਸ਼ ਜਾਣ ਲਈ ਛੁੱਟੀ ਨਹੀਂ ਮਿਲੇਗੀ, ਹਿਦਾਇਤਾਂ ਜਾਰੀ

ਪੰਜਾਬ

ਅਧਿਆਪਕਾਂ ਨੂੰ ਚਾਈਲਡ ਕੇਅਰ ਲੀਵ ਅਤੇ ਵਿਦੇਸ਼ ਜਾਣ ਲਈ ਛੁੱਟੀ ਨਹੀਂ ਮਿਲੇਗੀ, ਹਿਦਾਇਤਾਂ ਜਾਰੀ


ਮੋਹਾਲੀ, 29 ਨਵੰਬਰ,ਬੋਲੇ ਪੰਜਾਬ ਬਿਊਰੋ :


ਸੂਬੇ ਵਿੱਚ ਬੋਰਡ ਇਮਤਿਹਾਨਾਂ ਕਾਰਨ ਅਧਿਆਪਕਾਂ ਨੂੰ ਚਾਈਲਡ ਕੇਅਰ ਲੀਵ ਅਤੇ ਵਿਦੇਸ਼ ਜਾਣ ਲਈ ਛੁੱਟੀ ਨਹੀਂ ਮਿਲੇਗੀ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵੀ ਅਧਿਆਪਕ ਵਿਭਾਗ ਦੀ ਮਨਜ਼ੂਰੀ ਤੋਂ ਬਿਨਾਂ ਵਿਦੇਸ਼ ਨਹੀਂ ਜਾ ਸਕਣਗੇ। ਜਾਣਕਾਰੀ ਅਨੁਸਾਰ ਬੋਰਡ ਦੀਆਂ ਪ੍ਰੀਖਿਆਵਾਂ ਤੋਂ ਪਹਿਲਾਂ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਵਿਦਿਆਰਥੀਆਂ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ ਹੋਣੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਨੂੰ ਲੈ ਕੇ ਅਧਿਆਪਕ ਵਿਦਿਆਰਥੀਆਂ ਦੇ ਸਿਲੇਬਸ ਨੂੰ ਬਿਹਤਰ ਢੰਗ ਨਾਲ ਰਿਵੀਜ਼ਨ ਕਰਵਾਏ ਤਾਂ ਜੋ ਵਿਦਿਆਰਥੀ ਬੋਰਡ ਇਮਤਿਹਾਨਾਂ ਵਿੱਚ ਵਧੀਆ ਅੰਕ ਪ੍ਰਾਪਤ ਕਰ ਸਕਣ।ਇਮਤਿਹਾਨਾਂ ਕਾਰਨ, ਛੁੱਟੀ ਸਿਰਫ਼ ਉਨ੍ਹਾਂ ਕਰਮਚਾਰੀਆਂ ਨੂੰ ਦਿੱਤੀ ਜਾਵੇਗੀ ਜਿਨ੍ਹਾਂ ਦੇ ਬੱਚੇ 3 ਸਾਲ ਤੋਂ ਘੱਟ ਹਨ ਜਾਂ ਜੋ ਕਿਸੇ ਗੰਭੀਰ ਬਿਮਾਰੀ ਤੋਂ ਪੀੜਤ ਹਨ। ਇਸ ਦੇ ਲਈ ਮੁਲਾਜ਼ਮਾਂ ਨੂੰ ਸਿਵਲ ਸਰਜਨ ਤੋਂ ਪੱਤਰ ਲੈਣਾ ਹੋਵੇਗਾ। ਇਸ ਤੋਂ ਬਾਅਦ ਹੀ ਛੁੱਟੀ ਦਿੱਤੀ ਜਾਵੇਗੀ। ਵਿਦੇਸ਼ ਜਾਣ ਵਾਲੇ ਅਧਿਆਪਕਾਂ ਨੂੰ ਵਿਸ਼ੇਸ਼ ਹਾਲਤਾਂ ਵਿੱਚ ਹੀ ਛੁੱਟੀ ਦਿੱਤੀ ਜਾਵੇਗੀ, ਇਸ ਬਾਰੇ ਫੈਸਲਾ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਤੋਂ ਲਿਆ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।