ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਪ੍ਰਬੰਧਕ ਕਮੇਟੀ ਗੁ ਸਿੰਘ ਸ਼ਹੀਦਾਂ, ਸੋਹਾਣਾ ਵੱਲੋਂ ਰੀਲਿਜ਼

ਪੰਜਾਬ


ਐੱਸ.ਏ.ਐੱਸ. ਨਗਰ,29 ਨਵੰਬਰ ,ਬੋਲੇ ਪੰਜਾਬ ਬਿਊਰੋ :

ਇੱਥੋ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਿਕ ਗੁ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨ ਦਿਹਾੜੇ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਅਸੀਸ ਰੀਕਾਰਡਸ ਵਲੋਂ ਰੀਲਿਜ਼ ਕੀਤਾ ਗਿਆ । ਇਸ ਧਾਰਮਿਕ ਗੀਤ ਦਾ ਲੇਖਣ, ਧੁੰਨ ਅਤੇ ਗਾਇਨ ਅਸੀਸ ਕੌਰ ਵੱਲੋਂ ਆਪ ਕੀਤਾ ਗਿਆ ਹੈ। ਗੀਤ ਦਾ ਸੰਗੀਤ ਮਿਸਟਰ ਡਾਪ ਵੱਲੋਂ ਦਿੱਤਾ ਗਿਆ ਹੈ ਅਤੇ ਇਸ ਗੀਤ ਦੇ ਵੀਡੀਓ ਡਾਇਰੈਕਟਰ ਬੌਬੀ ਬਾਜਵਾ ਹਨ। ਅਸੀਸ ਰਿਕਾਰਡਜ਼ ਵਲੋ ਰੀਲੀਜ਼ ਇਸ ਗੀਤ ਦੀ ਸ਼ੂਟਿੰਗ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਈ ਹੈ। ਇਸ ਗੀਤ ਦੇ ਪ੍ਰੋਡਿਊਸਰ ਅਤੇ ਪ੍ਰੇਰਣਾ ਸਰੋਤ ਉੱਘੇ ਸਮਾਜ ਸੇਵੀ ਸ੍ਰ. ਸਰਵਜੀਤ ਸਿੰਘ ਜੀ ਹਨ। ਇਸ ਗੀਤ ਦੀ ਪ੍ਰੋਡਕਸ਼ਨ ਧੀਰਜ ਰਾਜਪੁਤ ਨੇ ਕੀਤੀ ਹੈ। ਇਸ ਗੀਤ ਦੇ ਕਾਸਟਿਊਮ ਡੀਜਾਇਨ ਉੱਘੀ ਡਿਜ਼ਾਇਨਰ ਗੁਨੀਤ ਕੌਰ ਵੱਲੋਂ ਕੀਤੇ ਗਏ ਹਨ। ਇਸ ਗੀਤ ਵਿੱਚ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੰਦੇ ਹੋਏ ਸਿੰਘ ਸ਼ਹੀਦ ਬਾਬਾ ਜੀ ਦੀ ਮਹਾਨਤਾ ਬਾਰੇ ਬਹੁਤ ਹੀ ਸੁੰਦਰ ਢੰਗ ਨਾਲ ਦਰਸਾਇਆ ਗਿਆ ਹੈ। ਇਹ ਗੀਤ ਯੂ-ਟਿਊਬ ਲਿੰਕ ਅਸੀਸ ਰਿਕਾਰਡਜ਼’ ਤੇ ਦੇਖਿਆ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਸੀਸ ਕੌਰ ਵੱਲੋਂ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸਤਿਕਾਰ ਵਿੱਚ ਧਾਰਮਿਕ ਗੀਤ ‘ਸਿੰਘ ਸ਼ਹੀਦ ਬਾਬਾ ਜੀ ਦਾ ਜੈਕਾਰਾ’ , ‘ਸਿੰਘ ਸ਼ਹੀਦਾਂ ਦਾ ਡੇਰਾ’, ‘ਥੋਡਾ ਸੋਹਣਾ ਹੈ ਦਰਬਾਰ’, ‘ਪਿਆਰ ਬੇਸ਼ੁਮਾਰ’,’ਪਾਵਨ ਸਿੰਘ ਸ਼ਹੀਦਾਂ ਦਾ ਅਸਥਾਨ’, ‘ਹੰਸਾਲੀ ਵਾਲੇ ਸੰਤਾਂ ਦੇ ਬੱਚਨ’ ਤੋਂ ਇਲਾਵਾ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੀ ਉਪਮਾ ਵਿੱਚ ਗਾਏ ਗੀਤਾਂ ਨੂੰ ਸੰਗਤਾਂ ਵਲੋਂ ਬਹੁਤ ਪਿਆਰ ਅਤੇ ਸਤਿਕਾਰ ਦਿੱਤਾ ਗਿਆ ਹੈ।
ਵਰਨਣਯੋਗ ਹੈ ਕਿ ਅਸੀਸ ਕੌਰ ਨੂੰ ਸਮਾਜ ਦੀਆਂ ਵੱਡੀਆਂ ਅਤੇ ਸਨਮਾਨਯੋਗ ਸਮਾਜਿਕ ਜਥੇਬੰਦੀਆਂ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਮਾਜਿਕ ਸੇਵਾਵਾਂ ਲਈ ਕਈ ਵਾਰ ਸਨਮਾਨਿਤ ਕੀਤਾ ਗਿਆ ਹੈ।
ਇਸ ਮੌਕੇ ਤੇ ਅਸੀਸ ਕੌਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਅੱਜ ਉਹ ਜਿਸ ਮੁਕਾਮ ਤੇ ਹੈ ਉਹ ਉਸ ਨੂੰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਇਸ ਸ਼ਹੀਦੀ ਅਸਥਾਨ ਦੀ ਬਦੌਲਤ ਹੀ ਪ੍ਰਾਪਤ ਹੋਇਆ ਹੈ। ਉਨਾਂ ਕਿਹਾ ਕਿ ਭਵਿੱਖ ਵਿੱਚ ਵੀ ਉਹ ਇਸੇ ਤਰ੍ਹਾਂ ਹੀ ਆਪਣੇ ਧਾਰਮਿਕ ਗੀਤਾਂ ਰਾਹੀਂ ਸੰਗਤ ਅਤੇ ਨੌਜਵਾਨ ਪੀੜ੍ਹੀ ਨੂੰ ਸ਼ਾਂਤੀ, ਅਮਨ ਅਤੇ ਰੱਬੀ ਪਿਆਰ ਦਾ ਸੰਦੇਸ਼ ਦਿੰਦੀ ਰਹੇਗੀ।

Leave a Reply

Your email address will not be published. Required fields are marked *