ਅਬੋਹਰ ‘ਚ ਵਿਆਹ ਦੀ ਡੋਲੀ ਤੁਰਨ ਮੌਕੇ ਕੁਝ ਨੌਜਵਾਨਾਂ ਨੇ ਹਥਿਆਰਾਂ ਨਾਲ ਕੀਤਾ ਹਮਲਾ, ਅੱਧੀ ਦਰਜਨ ਲੋਕ ਜ਼ਖਮੀ

ਪੰਜਾਬ

ਅਬੋਹਰ ‘ਚ ਵਿਆਹ ਦੀ ਡੋਲੀ ਤੁਰਨ ਮੌਕੇ ਕੁਝ ਨੌਜਵਾਨਾਂ ਨੇ ਹਥਿਆਰਾਂ ਨਾਲ ਕੀਤਾ ਹਮਲਾ, ਅੱਧੀ ਦਰਜਨ ਲੋਕ ਜ਼ਖਮੀ


ਅਬੋਹਰ, 30 ਨਵੰਬਰ,ਬੋਲੇ ਪੰਜਾਬ ਬਿਊਰੋ :


ਬੀਤੀ ਸ਼ਾਮ ਅਬੋਹਰ ਦੀ ਅਰੋੜ ਵੰਸ਼ ਧਰਮਸ਼ਾਲਾ ਵਿੱਚ ਵਿਆਹ ਸਮਾਗਮ ਵਿੱਚ ਅਚਾਨਕ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।ਇਸ ਹਮਲੇ ਵਿੱਚ ਅੱਧੀ ਦਰਜਨ ਤੋਂ ਵੱਧ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਲਾੜਾ-ਲਾੜੀ ਨੇ ਖੁਦ ਨੂੰ ਇੱਕ ਕਮਰੇ ਵਿੱਚ ਬੰਦ ਕਰ ਲਿਆ।ਘਟਨਾ ਸਬੰਧੀ ਸੂਚਨਾ ਮਿਲਣ ਉੱਤੇ ਪੀਸੀਆਰ ਮੁਲਾਜ਼ਮ ਮੌਕੇ ’ਤੇ ਪੁੱਜੇ ਜਿਨ੍ਹਾਂ ਨੇ ਸਥਿਤੀ ਨੂੰ ਕਾਬੂ ਵਿੱਚ ਕੀਤਾ।
ਪੁਲਿਸ ਨੇ ਚਾਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਜਾਣਕਾਰੀ ਅਨੁਸਾਰ ਸ਼ਾਮ ਨੂੰ ਜਦੋਂ ਲੜਕੀ ਦੀ ਵਿਦਾਈ ਹੋ ਰਹੀ ਸੀ ਤਾਂ ਅਚਾਨਕ ਕੁਝ ਹਥਿਆਰਬੰਦ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਜਿਸ ਕਾਰਨ ਦੋਵਾਂ ਧਿਰਾਂ ਵਿੱਚ ਜ਼ਬਰਦਸਤ ਲੜਾਈ ਹੋ ਗਈ। ਜਿਸ ਵਿਚ ਕਈ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਇੱਥੇ ਲਾੜਾ-ਲਾੜੀ ਨੇ ਆਪਣੇ ਆਪ ਨੂੰ ਇੱਕ ਕਮਰੇ ਵਿੱਚ ਬੰਦ ਕਰ ਕੇ ਬਚਾਇਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।