ਰਾਜਪੁਰਾ 30 ਨਵੰਬਰ ,ਬੋਲੇ ਪੰਜਾਬ ਬਿਊਰੋ ;
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਰਾਜਪੁਰਾ ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਚਮਕੌਰ ਸਾਹਿਬ ਵਿਖੇ ਲਿਜਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ: ਨਰਿੰਦਰ ਕੌਰ ਪ੍ਰਿੰਸੀਪਲ ਸਕੰਸਸਸ ਸਕੂਲ ਕਾਲਕਾ ਰੋਡ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਿਦਿਆਰਥੀਆਂ ਨੂੰ ਇਤਿਹਾਸਕ ਸਥਾਨਾਂ ਦਾ ਦੌਰਾ ਕਰਵਾਇਆ ਜਾਣਾ ਹੈ ਜਿਸ ਤਹਿਤ ਸਕੂਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਚਮਕੌਰ ਦੀ ਗੜ੍ਹੀ, ਗੁਰੂਦੁਆਰਾ ਸਾਹਿਬ ਚਮਕੌਰ ਸਾਹਿਬ, ਦਾਸਤਾਨ ਏ ਸ਼ਹਾਦਤ ਮਿਊਜ਼ੀਅਮ ਲਿਜਾਇਆ ਗਿਆ। ਇੱਥੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਉਹਨਾਂ ਵੱਲੋਂ ਖਾਲਸੇ ਦੀ ਅਗਵਾਈ ਕਰਦਿਆਂ ਲੜੀਆਂ ਗਈਆਂ ਲੜਾਈਆਂ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਲੜਾਈ ਵਿੱਚ ਹੋਈ ਸ਼ਹੀਦੀ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਲਈ ਇਹ ਵਿੱਦਿਅਕ ਟੂਰ ਯਾਦਗਾਰੀ ਰਿਹਾ। ਇਸ ਮੌਕੇ ਰਵਨੀਤ ਕੌਰ, ਸਰਬਜੀਤ ਕੌਰ, ਅਮਰਜੀਤ ਕੌਰ, ਓਮ ਪ੍ਰਕਾਸ਼, ਕੁਲਬੀਰ ਸਿੰਘ, ਸੁਰਜੀਤ ਸਿੰਘ, ਧਰਮ ਕੌਰ, ਉਸ਼ਾ ਰਾਣੀ ਅਤੇ ਵਿਦਿਆਰਥੀ ਮੌਜੂਦ ਸਨ।