ਚੰਡੀਗੜ੍ਹ ਵਿਚ ਬੰਬ ਧਮਾਕੇ ਕਰਨ ਵਾਲੇ ਦੋਵੇਂ ਬਦਮਾਸ਼ ਹਿਸਾਰ ‘ਚ ਮੁਕਾਬਲੇ ਤੋਂ ਬਾਅਦ ਕਾਬੂ

ਚੰਡੀਗੜ੍ਹ

ਚੰਡੀਗੜ੍ਹ ਵਿਚ ਬੰਬ ਧਮਾਕੇ ਕਰਨ ਵਾਲੇ ਦੋਵੇਂ ਬਦਮਾਸ਼ ਹਿਸਾਰ ‘ਚ ਮੁਕਾਬਲੇ ਤੋਂ ਬਾਅਦ ਕਾਬੂ


ਚੰਡੀਗੜ੍ਹ, 30 ਨਵੰਬਰ,ਬੋਲੇ ਪੰਜਾਬ ਬਿਊਰੋ :


ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ 26 ਨਵੰਬਰ ਨੂੰ ਚੰਡੀਗੜ੍ਹ ਵਿਚ ਬੰਬ ਧਮਾਕੇ ਕਰਨ ਵਾਲੇ ਦੋਵੇਂ ਬਦਮਾਸ਼ਾਂ ਨੂੰ ਬੀਤੀ ਸ਼ਾਮ ਨੂੰ ਹਿਸਾਰ ਵਿਚ ਮੁਕਾਬਲੇ ਬਾਅਦ ਪੁਲਿਸ ਨੇ ਫੜ ਲਿਆ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਕਰੀਬ 24 ਰਾਊਂਡ ਗੋਲੀਬਾਰੀ ਹੋਈ। ਐੱਸਟੀਐੱਫ ਹਿਸਾਰ ਦੇ ਸਬ ਇੰਸਪੈਕਟਰ ਸੰਦੀਪ ਤੇ ਅਨੂਪ ਨੂੰ ਵੀ ਗੋਲੀ ਲੱਗੀ ਹੈ। ਪਰ ਬੁਲਟ ਪ੍ਰੂਫ ਜੈਕਟ ਪਹਿਨੀ ਹੋਈ ਹੋਣ ਕਰਕੇ ਉਹ ਬਚ ਗਏ।
ਫੜ ਗਏ ਬਦਮਾਸ਼ਾਂ ਦੀ ਪਛਾਣ ਹਿਸਾਰ ਦੇ ਦੇਵਾ ਪਿੰਡ ਦੇ ਰਹਿਣ ਵਾਲੇ 21 ਸਾਲ ਦੇ ਵਿਨੇ ਤੇ ਖਰੜ ਦੇ 22 ਸਾਲ ਦੇ ਅਜੀਤ ਵਜੋਂ ਹੋਈ ਹੈ। ਦੋਵਾਂ ਬਦਮਾਸ਼ਾਂ ਦੇ ਪੈਰਾਂ ਵਿਚ ਗੋਲੀ ਲੱਗੀ ਹੈ। ਦੋਵਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕੋਲੋਂ 32 ਬੋਰ ਦੇ ਦੋ ਪਿਸਤੌਲ ਤੇ ਕਰੀਬ ਸੱਤ ਕਾਰਤੂਸ ਬਰਾਮਦ ਹੋਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।