ਲੁਧਿਆਣਾ ‘ਚ ਬੁਲਟ ਮੋਟਰਸਾਈਕਲ ਸਵਾਰ ਇਕ ਨੌਜਵਾਨ ਗ੍ਰਿਫ਼ਤਾਰ, ਦੋ ਫ਼ਰਾਰ

ਪੰਜਾਬ


ਲੁਧਿਆਣਾ, 30 ਨਵੰਬਰ,ਬੋਲੇ ਪੰਜਾਬ ਬਿਊਰੋ :


ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਚੋਰੀਆਂ ਕਰਨ ਵਾਲੇ ਗਿਰੋਹ ਦੇ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ, ਜਦਕਿ ਉਸ ਦੇ ਦੋ ਸਾਥੀ ਫਰਾਰ ਦੱਸੇ ਜਾਂਦੇ ਹਨ।
ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਐਸ.ਐਚ.ਓ ਸਿੰਗਾਰਾ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਕਿਸੇ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ 3 ਨੌਜਵਾਨ ਚੋਰੀ ਦੇ ਬੁਲਟ ਮੋਟਰਸਾਈਕਲ ‘ਤੇ ਜਲੰਧਰ ਬਾਈਪਾਸ ਵੱਲ ਆ ਰਹੇ ਹਨ। ਇਸ ‘ਤੇ ਪੁਲਸ ਟੀਮ ਨੇ ਨਾਕਾਬੰਦੀ ਕਰ ਕੇ ਇਕ ਮੁਲਜ਼ਮ ਨੂੰ ਚੋਰੀ ਦੇ ਬੁਲਟ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰ ਲਿਆ।
ਪੁਲੀਸ ਨੇ ਮੁਲਜ਼ਮ ਦੀ ਪਛਾਣ ਨਿਸ਼ਾਂਤ ਬੈਸ ਵਾਸੀ ਸਵਰੂਪ ਨਗਰ ਵਜੋਂ ਕੀਤੀ ਹੈ, ਜਦੋਂਕਿ ਮੁਲਜ਼ਮ ਦੇ ਫਰਾਰ ਸਾਥੀਆਂ ਦੀ ਪਛਾਣ ਲਵ ਅਤੇ ਨਿਤੀਸ਼ ਵਜੋਂ ਹੋਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਵੱਲੋਂ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।