ਲੁਧਿਆਣਾ ਵਿਖੇ ਕਾਲਜ ਬੱਸ ਵਲੋਂ ਇਕ ਵਿਅਕਤੀ ਨੂੰ ਟੱਕਰ ਮਾਰਨ ਤੋਂ ਬਾਅਦ ਪਰਵਾਸੀ ਨੌਜਵਾਨਾਂ ਵੱਲੋਂ ਗੁੰਡਾਗਰਦੀ

ਪੰਜਾਬ

ਲੁਧਿਆਣਾ ਵਿਖੇ ਕਾਲਜ ਬੱਸ ਵਲੋਂ ਇਕ ਵਿਅਕਤੀ ਨੂੰ ਟੱਕਰ ਮਾਰਨ ਤੋਂ ਬਾਅਦ ਪਰਵਾਸੀ ਨੌਜਵਾਨਾਂ ਵੱਲੋਂ ਗੁੰਡਾਗਰਦੀ


ਲੁਧਿਆਣਾ, 30 ਨਵੰਬਰ,ਬੋਲੇ ਪੰਜਾਬ ਬਿਊਰੋ :


ਲੁਧਿਆਣਾ ਦੇ ਸਮਰਾਲਾ ਚੌਕ ਵਿੱਚ ਪਰਵਾਸੀ ਨੌਜਵਾਨਾਂ ਨੇ ਸ਼ਰੇਆਮ ਗੁੰਡਾਗਰਦੀ ਕੀਤੀ। ਇਸ ਦੌਰਾਨ ਨੌਜਵਾਨਾਂ ਦੀ ਪੁਲੀਸ ਅਧਿਕਾਰੀਆਂ ਨਾਲ ਤਿੱਖੀ ਬਹਿਸ ਵੀ ਹੋਈ।ਮਾਮਲਾ ਲੁਧਿਆਣਾ ਦੇ ਸਮਰਾਲਾ ਚੌਕ ਤੋਂ ਸਾਹਮਣੇ ਆਇਆ ਹੈ, ਜਿੱਥੇ ਕਾਲਜ ਦੀ ਬੱਸ ਨੇ ਇਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਕਾਫੀ ਹੰਗਾਮਾ ਹੋ ਗਿਆ।
ਇਸ ਦੌਰਾਨ ਵੱਡੀ ਗਿਣਤੀ ਵਿੱਚ ਪ੍ਰਵਾਸੀ ਨੌਜਵਾਨਾਂ ਨੇ ਲੁਧਿਆਣਾ ਦੇ ਸਮਰਾਲਾ ਚੌਕ ਵਿੱਚ ਜਾਮ ਲਗਾ ਦਿੱਤਾ। ਉਨ੍ਹਾਂ ਨੇ ਬੱਸ ਚਾਲਕ ਦੀ ਕੁੱਟਮਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੌਕੇ ‘ਤੇ ਪਹੁੰਚੀ ਪੁਲਿਸ ਮੁਲਾਜ਼ਮਾਂ ਨੇ ਮਾਮਲਾ ਸੰਭਾਲ ਲਿਆ।ਇਸ ਦੌਰਾਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।