ਨਵੀਂ ਦਿੱਲੀ, 1 ਦਸੰਬਰ,ਬੋਲੇ ਪੰਜਾਬ ਬਿਊਰੋ :
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਤਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦਿੱਲੀ ਵਿਧਾਨ ਸਭਾ ਚੋਣਾਂ ਆਪਣੇ ਦਮ ‘ਤੇ ਲੜੇਗੀ। ਕਾਂਗਰਸ ਪਾਰਟੀ ਨਾਲ ਕੋਈ ਗਠਜੋੜ ਨਹੀਂ ਹੋਵੇਗਾ।
ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ। ਭਾਵ ਅਗਲੇ ਸਾਲ ਜਨਵਰੀ ਵਿੱਚ ਕਿਸੇ ਵੀ ਸਮੇਂ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਸਕਦਾ ਹੈ। ਫਰਵਰੀ ਵਿੱਚ ਚੋਣਾਂ ਹੋਣਗੀਆਂ ਅਤੇ ਨਵੀਂ ਸਰਕਾਰ ਬਣੇਗੀ।
ਲੋਕ ਸਭਾ ਚੋਣਾਂ ਤੋਂ ਪਹਿਲਾਂ, ‘ਆਪ’ ਅਤੇ ਕਾਂਗਰਸ ਵਿਰੋਧੀ ਗਠਜੋੜ ‘ਇੰਡੀਆ’ ਦਾ ਹਿੱਸਾ ਸਨ। ਦੋਵਾਂ ਨੇ ਦਿੱਲੀ ਵਿੱਚ ਇਕੱਠੇ ਲੋਕ ਸਭਾ ਚੋਣ ਲੜੀ ਸੀ। ਹਾਲਾਂਕਿ ਇਸ ‘ਚ ਦੋਵਾਂ ਪਾਰਟੀਆਂ ਨੂੰ ਕੋਈ ਸੀਟ ਨਹੀਂ ਮਿਲੀ ਸੀ। ਅਕਤੂਬਰ ‘ਚ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਅਤੇ ਕਾਂਗਰਸ ‘ਚ ਸੀਟਾਂ ਦੀ ਵੰਡ ਬਾਰੇ ਸਮਝੌਤਾ ਨਹੀਂ ਹੋ ਸਕਿਆ ਸੀ। ਇਸ ਤੋਂ ਬਾਅਦ ਦੋਵਾਂ ਨੇ ਵੱਖ-ਵੱਖ ਚੋਣਾਂ ਲੜੀਆਂ ਸਨ।