ਜਲੰਧਰ, 1 ਦਸੰਬਰ,ਬੋਲੇ ਪੰਜਾਬ ਬਿਊਰੋ :
ਜਲੰਧਰ ਦੇ ਗੁੱਜਾਪੀਰ ਇਲਾਕੇ ਤੋਂ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ। ਦੇਰ ਰਾਤ ਦੋ ਨੌਜਵਾਨਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ‘ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ।ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ, ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਦੋ ਨੌਜਵਾਨਾਂ ਨੇ ਪਹਿਲਾਂ ਕਾਰ ‘ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ। ਅੱਗ ਲਗਾਉਣ ਤੋਂ ਬਾਅਦ ਦੋਸ਼ੀ ਨੌਜਵਾਨ ਫਰਾਰ ਹੋ ਗਏ।
ਸੂਚਨਾ ਮਿਲਣ ਮਗਰੋਂ ਪੁਲਿਸ ਮੌਕੇ ਉੱਤੇ ਪਹੁੰਚ ਗਈ ਹੈ।ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।ਜਾਂਚ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।