ਅੱਜ ਹੋ ਸਕਦੈ ਸੁਖਬੀਰ ਬਾਦਲ ਦੀ ਕਿਸਮਤ ਦਾ ਫੈਸਲਾ

ਪੰਜਾਬ

,

ਅਮ੍ਰਿਤਸਰ 2 ਦਸੰਬਰ ,ਬੋਲੇ ਪੰਜਾਬ ਬਿਊਰੋ :

ਅੱਜ ਅਕਾਲ ਤਖਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਅਤੇ ਤਤਕਾਲੀ ਮੰਤਰੀਆਂ ਬਾਰੇ ਅੱਜ ਕੋਈ ਸਿਆਸੀ ਤਨਖਾਹ ਜਾਂ ਧਾਰਮਿਕ ਤਨਖਾਹ ਲਾਉਣ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਇਸ ਸੰਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਅੱਜ ਸੋਮਵਾਰ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਗਈ ਹੈ।ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ 2007-2017 ਦੌਰਾਨ ਅਹੁਦਾ ਸੰਭਾਲਣ ਵਾਲੇ ਮੰਤਰੀਆਂ, ਸਾਬਕਾ ਜਥੇਦਾਰਾਂ, 2015 ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਅਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬੁਲਾਇਆ ਗਿਆ ਹੈ।
ਇਸ ਮੀਟਿੰਗ ਵਿੱਚ ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ ਸਮੇਂ ਦੇ ਮੰਤਰੀਆਂ ਨੂੰ ਸਜ਼ਾਵਾਂ ਦਿੱਤੀਆਂ ਜਾ ਸਕਦੀਆਂ ਹਨ। ਕੁਝ ਦਿਨ ਪਹਿਲਾਂ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤੇ ਤਿੰਨ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਅਤੇ ਹੁਣ ਉਨ੍ਹਾਂ ਨੂੰ ਸਜ਼ਾ ਸੁਣਾਈ ਜਾਣੀ ਚਾਹੀਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।