ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖ਼ਰ-ਏ-ਕੌਮ ਦਾ ਐਵਾਰਡ ਵਾਪਿਸ ਲੈਣ ਦੇ ਆਦੇਸ਼

ਪੰਜਾਬ

ਅੰਮ੍ਰਿਤਸਰ 2 ਦਸੰਬਰ ,ਬੋਲੇ ਪੰਜਾਬ ਬਿਊਰੋ :

ਅਕਾਲੀ ਦਲ ਦੀ ਸਰਕਾਰ ਵੇਲੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫੀ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਤੇ ਹੋਰ ਸਿੱਖ ਮੰਤਰੀਆਂ ਨੂੰ ਧਾਰਮਿਕ ਸਜ਼ਾਵਾਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤਤਕਾਲੀ ਮੁੱਖ ਮੰਤਰੀ, ਨੂੰ ਦਿੱਤਾ ਗਿਆ ਫ਼ਖ਼ਰ-ਏ-ਕੌਮ ਦਾ ਖਿਤਾਬ ਵਾਪਸ ਲੈ ਲਿਆ ਗਿਆ ਹੈ।

ਸੁਖਬੀਰ ਬਾਦਲ ਨੂੰ ਵੀ ਧਾਰਮਿਕ ਸਜ਼ਾ ਸੁਣਾਈ ਗਈ ਹੈ। ਇਹ ਸਾਰੇ ਕੱਲ੍ਹ 3 ਤਰੀਕ ਨੂੰ ਸੰਗਤਾਂ ਲਈ ਦਰਬਾਰ ਸਾਹਿਬ ਵਿੱਚ ਬਣੇ ਪਖਾਨਿਆਂ ਦੀ ਸਫਾਈ ਕਰਨਗੇ। ਜੋੜਿਆਂ ਦੀ ਸੇਵਾ ਕਰਨਗੇ। ਇਸ ਤੋਂ ਇਲਾਵਾ ਇਨ੍ਹਾਂ ਸਾਰਿਆਂ ਦੇ ਗਲੇ ਵਿਚ ਤਖਤੀ ਪਾਈ ਜਾਵੇਗੀ। ਅਕਾਲ ਤਖ਼ਤ ਸਾਹਿਬ ਦੇ ਮੈਨੇਜਰ ਅਤੇ ਦਰਬਾਰ ਸਾਹਿਬ ਦੇ ਮੈਨੇਜਰ ਗਲੇ ਵਿੱਚ ਤਖ਼ਤੀਆਂ ਪਾਉਣਗੇ। ਸੇਵਾਦਾਰ ਵਾਲਾ ਚੋਲਾ ਪਾ ਕੇ ਹੱਥ ‘ਚ ਬਰਛਾ ਫੜ ਕੇ, ਗਲ ‘ਚ ਇਕ ਤਖ਼ਤੀ ਪਾ ਕੇ ਗ਼ੁਰੂ ਘਰ ਬਾਹਰ ਬੈਠਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।