ਘਰ ‘ਤੇ ਗੋਲੀਆਂ ਚਲਾਉਣ ਵਾਲੇ ਤਿੰਨ ਵਿਅਕਤੀ ਗ੍ਰਿਫਤਾਰ

ਪੰਜਾਬ


ਅੰਮ੍ਰਿਤਸਰ, 3 ਦਸੰਬਰ,ਬੋਲੇ ਪੰਜਾਬ ਬਿਊਰੋ :


ਹਾਲ ਹੀ ਵਿੱਚ ਪਿੰਡ ਸੁਲਤਾਨਵਿੰਡ ਅਧੀਨ ਪੈਂਦੇ ਰਾਮ ਐਵੀਨਿਊ ਵਿੱਚ ਇੱਕ ਘਰ ਦੇ ਬਾਹਰ ਗੇਟ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਥਾਣਾ ਸੁਲਤਾਨਵਿੰਡ ਦੀ ਪੁਲੀਸ ਨੇ ਕਾਰਵਾਈ ਕਰਦਿਆਂ ਗੇਟ ’ਤੇ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ।
ਫੜੇ ਗਏ ਤਿੰਨ ਮੁਲਜ਼ਮਾਂ ਦੀ ਪਛਾਣ ਪਰਮਜੀਤ ਸਿੰਘ ਉਰਫ਼ ਸੋਨੂੰ ਵਾਸੀ ਪਿੰਡ ਬਹਿਲਾ ਤਰਨਤਾਰਨ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਪਿੰਡ ਰਟੌਲ ਤਰਨਤਾਰਨ ਅਤੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਦਬੁਰਜੀ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।
ਇਹ ਮਾਮਲਾ ਰਾਮ ਐਵੀਨਿਊ ਦੀ ਰਹਿਣ ਵਾਲੀ ਸੋਨੀਆ ਦੇ ਬਿਆਨਾਂ ‘ਤੇ ਦਰਜ ਕੀਤਾ ਗਿਆ, ਜਿਸ ‘ਚ ਉਸ ਨੇ ਦੱਸਿਆ ਕਿ ਉਹ ਬਾਜ਼ਾਰ ‘ਚੋਂ ਸਾਮਾਨ ਲੈ ਕੇ ਆਪਣੀ ਬੇਟੀ ਨਾਲ ਘਰ ਪਹੁੰਚੀ ਸੀ ਤਾਂ ਰਾਤ ਕਰੀਬ 10 ਵਜੇ ਕਿਸੇ ਅਣਪਛਾਤੇ ਵਿਅਕਤੀਆਂ ਨੇ ਗੇਟ ‘ਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ।
ਜਿਸ ਤੋਂ ਬਾਅਦ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਮਾਮਲੇ ‘ਚ ਲੋੜੀਂਦੇ 3 ਮੁਲਜ਼ਮਾਂ ਨੂੰ ਪਿਸਤੌਲ ਸਮੇਤ ਕਾਬੂ ਕਰ ਲਿਆ। ਪੁਲੀਸ ਨੇ ਇਸ ਘਟਨਾ ਦੌਰਾਨ ਵਰਤਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੇ ਮੰਨਿਆ ਕਿ ਉਨ੍ਹਾਂ ਦੇ ਤਿੰਨ ਹੋਰ ਸਾਥੀ ਇਸ ਮਾਮਲੇ ਵਿੱਚ ਸ਼ਾਮਲ ਸਨ। ਪੁਲਿਸ ਹੁਣ ਉਨ੍ਹਾਂ ਦੇ ਤਿੰਨ ਹੋਰ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।