ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਸਰਪੰਚ ‘ਤੇ ਚਲਾਈਆਂ ਗੋਲ਼ੀਆਂ

ਪੰਜਾਬ


ਖਡੂਰ ਸਾਹਿਬ, 3 ਦਸੰਬਰ,ਬੋਲੇ ਪੰਜਾਬ ਬਿਊਰੋ :


ਖਡੂਰ ਸਾਹਿਬ ‘ਚ ਗੋਲੀਬਾਰੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਖਡੂਰ ਸਾਹਿਬ ‘ਚ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਭਰੀ ਪੰਚਾਇਤ ‘ਚ ਸਰਪੰਚ ‘ਤੇ ਗੋਲੀਆਂ ਚਲਾਈਆਂ ਗਈਆਂ, ਜਿਸ ‘ਚ ਸਰਪੰਚ ਵਾਲ-ਵਾਲ ਬਚ ਗਿਆ। ਮੁਲਜ਼ਮ ਦੀ ਪਛਾਣ ਗੁਰਜੀਤ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਖਡੂਰ ਸਾਹਿਬ ਦੇ ਪਿੰਡ ਗਗੜੇਵਾਲ ‘ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਪੰਚਾਇਤੀ ਜ਼ਮੀਨ ਦੀ ਬੋਲੀ ਨੂੰ ਲੈ ਕੇ ਹੋਏ ਹੰਗਾਮੇ ਦੌਰਾਨ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਗੁਰਜੀਤ ਸਿੰਘ ਦੀ ਸਰਪੰਚ ਹਰਭਜਨ ਸਿੰਘ ਨਾਲ ਬਹਿਸ ਹੋ ਗਈ ਅਤੇ ਗੱਲ ਇੰਨੀ ਵਧ ਗਈ ਕਿ ਗੁਰਜੀਤ ਸਿੰਘ ਨੇ ਗੁੱਸੇ ‘ਚ ਆ ਕੇ ਸਰਪੰਚ ‘ਤੇ ਗੋਲੀਆਂ ਚਲਾ ਦਿੱਤੀਆਂ।
ਗੋਲੀਆਂ ਦੀ ਆਵਾਜ਼ ਸੁਣਦੇ ਹੀ ਮੌਕੇ ‘ਤੇ ਮੌਜੂਦ ਭੀੜ ‘ਚ ਭਗਦੜ ਮੱਚ ਗਈ। ਮੁਲਜ਼ਮ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।