ਆਗਰਾ, 3 ਦਸੰਬਰ,ਬੋਲੇ ਪੰਜਾਬ ਬਿਊਰੋ :
ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ‘ਤੇ ਸਨਸਨੀ ਫੈਲ ਗਈ ਸੀ। ਈ-ਮੇਲ ਮਿਲਣ ਤੋਂ ਬਾਅਦ ਹੀ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ। ਤਾਜ ਦੀ ਸੁਰੱਖਿਆ ਦੇ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ। ਇਸ ਦੇ ਨਾਲ ਹੀ ਬੰਬ ਨਿਰੋਧਕ ਦਸਤਾ ਅਤੇ ਡਾਗ ਸਕੁਐਡ ਵੀ ਇੱਥੇ ਪਹੁੰਚ ਗਿਆ। ਇਸ ਜਾਂਚ ਦੌਰਾਨ ਸੈਲਾਨੀਆਂ ਵਿੱਚ ਕਿਸੇ ਕਿਸਮ ਦੀ ਘਬਰਾਹਟ ਨਾ ਹੋਣ ਦਾ ਖਾਸ ਧਿਆਨ ਰੱਖਿਆ ਗਿਆ।
ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਤਾਜ ਵਿਖੇ ਪੁਲਿਸ ਨੂੰ ਚੌਕਸ ਕਰ ਦਿੱਤਾ ਗਿਆ ਹੈ। ਬੰਬ ਨਿਰੋਧਕ ਦਸਤਾ ਅਤੇ ਹੋਰ ਟੀਮਾਂ ਪਹੁੰਚ ਗਈਆਂ ਹਨ ਅਤੇ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਡੀਸੀਪੀ ਸਿਟੀ ਸੂਰਜ ਰਾਏ ਨੇ ਦੱਸਿਆ ਕਿ ਤਾਜ ਮਹਿਲ ਦੇ ਆਲੇ-ਦੁਆਲੇ ਪਹਿਲਾਂ ਹੀ ਸੁਰੱਖਿਆ ਹੈ। ਇਸ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਚੈਕਿੰਗ ਕੀਤੀ ਜਾ ਰਹੀ ਹੈ।