ਨਾਮੀ ਗੈਂਗਸਟਰ ਨੂੰ ਫੜਨ ਗਈ ਪੁਲਸ ‘ਤੇ ਹਮਲਾ

ਪੰਜਾਬ


ਫਿਲੌਰ, 3 ਦਸੰਬਰ,ਬੋਲੇ ਪੰਜਾਬ ਬਿਊਰੋ :


ਫਿਲੌਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਫਿਲੌਰ ਦੇ ਉੱਚੀ ਘਾਟੀ ਇਲਾਕੇ ‘ਚ ਗੈਂਗਸਟਰ ਵਿਜੇ ਮਸੀਹ ਨੂੰ ਗ੍ਰਿਫਤਾਰ ਕਰਨ ਗਈ ਪੁਲਸ ਟੀਮ ‘ਤੇ ਇਲਾਕਾ ਵਾਸੀਆਂ ਨੇ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਫਿਲੌਰ ਦੇ ਉੱਚੀ ਘਾਟੀ ਇਲਾਕੇ ‘ਚ ਗੈਂਗਸਟਰ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ।
ਜਿਸ ਤੋਂ ਬਾਅਦ ਜਦੋਂ ਪੁਲਿਸ ਗੈਂਗਸਟਰ ਨੂੰ ਫੜਨ ਗਈ ਤਾਂ ਇਲਾਕਾ ਵਾਸੀਆਂ ਨੇ ਪੁਲਿਸ ਟੀਮ ‘ਤੇ ਹਮਲਾ ਕਰ ਦਿੱਤਾ, ਜਿਸ ‘ਚ ਕਈ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ। ਪੁਲਿਸ ਨੇ ਗੈਂਗਸਟਰ ਨੂੰ ਫੜ ਲਿਆ ਹੈ। ਗੈਂਗਸਟਰ ਦੇ ਸਾਥੀ ਉਸ ਨੂੰ ਪੁਲੀਸ ਹਿਰਾਸਤ ਵਿੱਚੋਂ ਛੁਡਾਉਣਾ ਚਾਹੁੰਦੇ ਸਨ।
ਵਰਨਣਯੋਗ ਹੈ ਕਿ ਗੈਂਗਸਟਰ ਵਿਜੇ ਮਸੀਹ ਨਾਮੀ ਅਪਰਾਧੀ ਹੈ, ਜੋ ਲੰਬੇ ਸਮੇਂ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਨਸ਼ਾ ਤਸਕਰਾਂ ਨਾਲ ਮਿਲ ਕੇ ਹਥਿਆਰਾਂ ਦੀ ਸਪਲਾਈ ਕਰ ਰਿਹਾ ਸੀ। ਵਿਜੇ ਮਸੀਹ ਖਿਲਾਫ 27 ਦੇ ਕਰੀਬ ਕੇਸ ਦਰਜ ਹਨ ਅਤੇ ਉਹ ਲਗਾਤਾਰ ਪੁਲਸ ਨੂੰ ਚਕਮਾ ਦੇ ਰਿਹਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।