ਪੰਜਾਬ ਪੁਲਸ ਤੇ ਬੀਐੱਸਐੱਫ ਵੱਲੋਂ ਹੈਰੋਇਨ ਤੇ 2 ਡਰੋਨ ਬਰਾਮਦ

ਪੰਜਾਬ


ਤਰਨ ਤਾਰਨ, 3 ਦਸੰਬਰ,ਬੋਲੇ ਪੰਜਾਬ ਬਿਊਰੋ :


ਤਰਨ ਤਾਰਨ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਬਦਮਾਸ਼ਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਨਸ਼ੇ ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ।
ਸਰਹੱਦ ਪਾਰੋਂ ਤਸਕਰੀ ਕਰਨ ਵਾਲਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨ ਤਾਰਨ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਸਾਂਝੇ ਸਰਚ ਅਪਰੇਸ਼ਨ ਦੌਰਾਨ ਪਿੰਡ ਡੱਲ ਦੇ ਖੇਤਾਂ ’ਚੋਂ 510 ਗ੍ਰਾਮ ਹੈਰੋਇਨ ਅਤੇ 2 ਡਰੋਨ ਬਰਾਮਦ ਕੀਤੇ ਹਨ। ਥਾਣਾ ਖਾਲੜਾ ਦੀ ਪੁਲਿਸ ਨੂੰ ਸੂਚਨਾ ਮਿਲੀ ਕਿ ਪਿੰਡ ਡੱਲ ਦੇ ਖੇਤਾਂ ਵਿੱਚ ਹੈਰੋਇਨ ਅਤੇ 2 ਡਰੋਨ ਪਏ ਹਨ। ਜਿਸ ’ਤੇ ਥਾਣਾ ਖਾਲੜਾ ਅਤੇ ਬੀ.ਐਸ.ਐਫ ਨੇ ਮੌਕੇ ’ਤੇ ਪਹੁੰਚ ਕੇ 510 ਗ੍ਰਾਮ ਹੈਰੋਇਨ ਅਤੇ 2 ਡਰੋਨ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਏਅਰ ਕਰਾਫਟ ਐਕਟ ਥਾਣਾ ਖਾਲੜਾ ਦਰਜ਼ ਰਜਿਸਟਰ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।