।
ਐੱਸ ਏ ਐਸ ਨਗਰ 4 ਦਸੰਬਰ ,ਬੋਲੇ ਪੰਜਾਬ ਬਿਊਰੋ :
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਬਲਬੀਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਵਲੋ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੂੰ ਗੁਰਤਾ ਗੁਰਗੱਦੀ ਦੇਣ ਦੇ ਪੂਰੇ ਪ੍ਰਸੰਗ ਨੂੰ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਨ ਕਰਵਾਇਆ । ਉਨ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਉਚਾਰਨ ਦਸਮ ਗ੍ਰੰਥ ਦੀ ਬਾਣੀ ਬਾਰੇ ਵੀ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਅਮਰਜੀਤ ਸਿੰਘ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ੰਿਸੰਘ ਜੀ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਕਸ਼ਮੀਰੀ ਪੰਡਤਾਂ ਦੀ ਫਰੀਆਦ ਤੇ ਧਰਮ ਦੀ ਖਾਤਰ ਨੋਵੇਂ ਗੁਰੂ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਵੱਲੋਂ ਬਲੀਦਾਨ ਦੇਣ ਦੇ ਪ੍ਰਸੰਗ ਨੂੰ ਸੰਗਤਾਂ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਜਤਿੰਦਰ ਸਿੰਘ ਜੀ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖਾਲਸਾ ਪੰਥ ਦੀ ਸਾਜਨਾ ਕਰਨ, ਦੇਸ਼ ਕੋਮ ਅਤੇ ਧਰਮ ਦੀ ਖਾਤਰ ਆਪਨਾ ਸਰਬੰਸ ਵਾਰਨ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹਾਨਤਾ ਦਸੱਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਭਾਈ ਹਰਪ੍ਰੀਤ ਸਿੰਘ, ਭਾਈ ਬਹਾਦਰ ਸਿੰਘ , ਭਾਈ ਗੁਰਦੇਵ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਮਹਿੰਦਰ ਸਿੰਘ, ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਸੁਖਵਿੰਦਰ ੰਿਸੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਦਿਹਾੜੇ ਦੀ ਖੁਸ਼ੀ ਵਿੱਚ ਸ੍ਰੀ ਦਰਬਾਰ ਸਾਹਿਬ ਜੀ ਦੀ ਅੰਦਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ ।
ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 06 ਦਸੰਬਰ ਨੂੰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ । ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ । ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਜੀ।