ਅੰਮ੍ਰਿਤਸਰ, 4 ਦਸੰਬਰ,ਬੋਲੇ ਪੰਜਾਬ ਬਿਊਰੋ :
ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਹੋਇਆ ਹੈ। ਉਨ੍ਹਾਂ ‘ਤੇ ਹਰਿਮੰਦਰ ਸਾਹਿਬ ਦੇ ਬਾਹਰ ਗੋਲੀ ਚਲਾਈ ਗਈ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਭੁਗਤਣ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਹੋਏ ਸਨ।ਸੁਖਬੀਰ ਸਿੰਘ ਬਾਦਲ ਇਸ ਹਮਲੇ ਵਿੱਚ ਵਾਲ ਵਾਲ ਬਚ ਗਏ।
ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਘਟਨਾ ਸਵੇਰੇ 9 ਵਜੇ ਤੋਂ ਬਾਅਦ ਵਾਪਰੀ ਜਦੋਂ ਸੁਖਬੀਰ ਸੇਵਾਦਾਰ ਦੀ ਭੂਮਿਕਾ ਨਿਭਾਉਣ ਲਈ ਮੁੱਖ ਗੇਟ ‘ਤੇ ਤਾਇਨਾਤ ਸੀ। ਦਰਬਾਰ ਸਾਹਿਬ ‘ਚ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਸੰਗਤਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ।