ਜਲੰਧਰ, 4 ਦਸੰਬਰ,ਬੋਲੇ ਪੰਜਾਬ ਬਿਊਰੋ :
ਅਮਰੀਕਾ ‘ਚ ਜਲੰਧਰ ਦੇ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਨਵਾਂ ਪਿੰਡ ਕੁੱਲੇਵਾਲ ਦਾ ਨੌਜਵਾਨ ਸੁਖਵਿੰਦਰ ਸਿੰਘ ਸੁੱਖੀ ਦੋ ਭੈਣਾਂ ਦਾ ਭਰਾ ਸੀ। ਉਹ ਪਿਛਲੇ ਦੋ ਸਾਲਾਂ ਤੋਂ ਅਮਰੀਕਾ ਵਿੱਚ ਰਹਿ ਕੇ ਆਪਣਾ ਗੁਜ਼ਾਰਾ ਚਲਾ ਰਿਹਾ ਸੀ ਕਿ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਸੁੱਖਾ ਪੁੱਤਰ ਜਗੀਰ ਸਿੰਘ ਅਮਰੀਕਾ ਦੇ ਕੈਲੀਫੋਰਨੀਆ ‘ਚ ਰਹਿੰਦਿਆਂ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ।ਉਸ ਦੀ ਅਚਾਨਕ ਹੋਈ ਮੌਤ ਨਾਲ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ। ਮ੍ਰਿਤਕ ਸੁਖਵਿੰਦਰ ਸਿੰਘ ਸੁੱਖੀ ਸ਼ਾਦੀਸ਼ੁਦਾ ਸੀ ਅਤੇ ਉਸ ਦਾ ਇੱਕ ਬੇਟਾ ਅਤੇ ਇੱਕ ਬੇਟੀ ਹੈ। ਮ੍ਰਿਤਕ ਸੁਖਵਿੰਦਰ ਸਿੰਘ ਸੁੱਖੀ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਯਤਨ ਜਾਰੀ ਹਨ।