ਚੰਡੀਗੜ੍ਹ, 4 ਦਸੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਤੋਂ ਦਿੱਲੀ ਜਾ ਰਹੀ ਟਰੇਨ ‘ਚ ਲੜਕੀ ਦੇ ਕਤਲ ਦੀ ਖਬਰ ਨੇ ਹਰ ਪਾਸੇ ਹਲਚਲ ਮਚਾ ਦਿੱਤੀ ਹੈ। ਪਤਾ ਲੱਗਾ ਹੈ ਕਿ ਲੜਕੀ ਦੀ ਲਾਸ਼ ਟਰੇਨ ਦੇ ਟਾਇਲਟ ‘ਚੋਂ ਮਿਲੀ ਸੀ, ਜਿਸ ਨੂੰ ਜੀ.ਆਰ.ਪੀ. ਬਰਾਮਦ ਕਰਕੇ ਕਬਜ਼ੇ ‘ਚ ਲੈ ਲਿਆ ਹੈ। ਹਾਲਾਂਕਿ ਅਜੇ ਤੱਕ ਮ੍ਰਿਤਕਾ ਦੀ ਪਛਾਣ ਨਹੀਂ ਹੋ ਸਕੀ ਹੈ।
ਇਹ ਘਟਨਾ ਫਾਜ਼ਿਲਕਾ ਤੋਂ ਦਿੱਲੀ ਜਾ ਰਹੀ ਰੇਲ ਗੱਡੀ ਵਿੱਚ ਵਾਪਰੀ।
ਜਿਵੇਂ ਹੀ ਟਰੇਨ ਨਾਭਾ ਦੇ ਧਬਲਾਨ ਸਟੇਸ਼ਨ ‘ਤੇ ਪਹੁੰਚੀ ਤਾਂ ਰੌਲਾ ਪੈ ਗਿਆ ਕਿ ਲੜਕੀ ਦੀ ਲਾਸ਼ ਟਾਇਲਟ ‘ਚ ਪਈ ਹੈ। ਰੇਲਵੇ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲੜਕੀ, ਜਿਸ ਦੀ ਉਮਰ 24 ਸਾਲ ਦੱਸੀ ਜਾ ਰਹੀ ਹੈ, ਦੇ ਕਤਲ ਦਾ ਸ਼ੱਕ ਪ੍ਰਗਟਾਇਆ ਹੈ। ਉਸ ਦੇ ਮੱਥੇ ਅਤੇ ਗਰਦਨ ‘ਤੇ ਸੱਟ ਦੇ ਨਿਸ਼ਾਨ ਹਨ।
ਸ਼ੁਰੂਆਤੀ ਜਾਂਚ ‘ਚ ਇਹ ਕਤਲ ਦਾ ਮਾਮਲਾ ਜਾਪ ਰਿਹਾ ਹੈ। ਫਿਲਹਾਲ ਰੇਲਵੇ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।