ਅੰਮ੍ਰਿਤਸਰ, 4 ਦਸੰਬਰ,ਬੋਲੇ ਪੰਜਾਬ ਬਿਊਰੋ :
ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਪ੍ਰਤੀਕਿਰਿਆ ਦਿੱਤੀ ਹੈ।ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ ਨਿਮਾਣੇ ਸੇਵਕ ਵਾਂਗ ਸੇਵਾ ਕਰ ਰਹੇ ਸਨ।ਇਸ ਦੌਰਾਨ ਇਕ ਵਿਅਕਤੀ ਨੇ ਉਸ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪਰ ਮੈਂ ਸੱਚੇ ਪਾਤਸ਼ਾਹ ਦਾ ਸ਼ੁਕਰਾਨਾ ਕਰਦਾ ਹਾਂ ਕਿ ਉਸ ਨੇ ਆਪਣੇ ਸੇਵਕ ਦੇ ਸਿਰ ‘ਤੇ ਹੱਥ ਰੱਖਿਆ ਅਤੇ ਉਹ ਬਚ ਗਏ। ਅਸੀਂ ਪਾਰਟੀ ਦੀ ਵੱਲੋ ਇਸ ਘਟਨਾ ਦੀ ਨਿਖੇਧੀ ਕਰਦੇ ਹਾਂ।
ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨੇ ਪੰਜਾਬ ਵਿੱਚ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ। ਅੱਜ ਮੈਂ ਪੰਜਾਬ ਦੇ ਮੁੱਖ ਮੰਤਰੀ ਨੂੰ ਸਵਾਲ ਕਰਨਾ ਚਾਹੁੰਦਾ ਹਾਂ ਕਿ ਦਰਬਾਰ ਸਾਹਿਬ ਦੇ ਬਾਹਰ ਅਜਿਹੇ ਸੇਵਾਦਾਰ ‘ਤੇ ਹਮਲਾ ਹੋਣਾ ਗਲਤ ਹੈ। ਸੀਐਮ ਮਾਨ ਨੂੰ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਹਮਲਾਵਰ ਨੂੰ ਮੌਕੇ ‘ਤੇ ਹੀ ਫੜ ਲਿਆ ਗਿਆ।ਉਨ੍ਹਾਂ ਅੱਗੇ ਕਿਹਾ ਕਿ ਸੁਰੱਖਿਆ ਕਰਮਚਾਰੀਆਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਦਲੇਰੀ ਵਿਖਾਈ।