ਮੁੱਖ ਮੰਤਰੀ ਭਗਵੰਤ ਮਾਨ ਅੱਜ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਹਟਾਉਣਗੇ

ਚੰਡੀਗੜ੍ਹ


ਚੰਡੀਗੜ੍ਹ, 4 ਦਸੰਬਰ,ਬੋਲੇ ਪੰਜਾਬ ਬਿਊਰੋ :


ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ ਭਗਤ ਸਿੰਘ ਦਾ ਬੁੱਤ ਜਨਤਾ ਨੂੰ ਸਮਰਪਿਤ ਕਰਨਗੇ। ਇਹ ਮੂਰਤੀ 35 ਫੁੱਟ ਉੱਚੀ ਹੈ। ਉਦਘਾਟਨ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਤਿਆਰੀਆਂ ਕਰ ਲਈਆਂ ਗਈਆਂ ਹਨ। ਹਾਲਾਂਕਿ ਇਸ ਤੋਂ ਪਹਿਲਾਂ ਪੰਜਾਬ ਭਾਜਪਾ ਵੱਲੋਂ ਵੀ ਬੁੱਤ ਦੇ ਉਦਘਾਟਨ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਸੀ।
ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਦੀ ਸਥਾਪਨਾ ਕੀਤੀ ਗਈ ਹੈ। ਜਿੱਥੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਗਿਆ ਹੈ। ਇਸ ਪ੍ਰਾਜੈਕਟ ‘ਤੇ ਕਰੀਬ ਛੇ ਕਰੋੜ ਰੁਪਏ ਦੀ ਲਾਗਤ ਆਈ ਹੈ। ਸ਼ੁਰੂ ਵਿੱਚ ਜੈਪੁਰ ਦੇ ਇੱਕ ਸਥਾਨ ‘ਤੇ ਸ਼ਹੀਦ ਦਾ ਮਿੱਟੀ ਦਾ ਮਾਡਲ ਤਿਆਰ ਕੀਤਾ ਗਿਆ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਹਿਸਾਬ ਨਾਲ ਬੁੱਤ ਤਿਆਰ ਕਰਨ ਦੇ ਹੁਕਮ ਦਿੱਤੇ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।