ਅੀਮ੍ਰਤਸਰ 4 ਦਸੰਬਰ,ਬੋਲੇ ਪੰਜਾਬ ਬਿਊਰੋ :
ਸੁਖਬੀਰ ਸਿੰਘ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ‘ਚ ਪੁਲਿਸ ਕਮਿਸ਼ਨਰ ਦਾ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਜਦੋਂ ਤੋਂ ਸੁਖਬੀਰ ਬਾਦਲ ਸੇਵਾ ਕਰ ਰਹੇ ਹਨ ਇਥੇ 200 ਦੇ ਕਰੀਬ ਪੁਲਿਸ ਮੁਲਾਜ਼ਮ ਅਤੇ ਸੀਨੀਅਰ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਪੁਲਿਸ ਮੁਲਾਜ਼ਮ ਰਛਪਾਲ ਸਿੰਘ ਨੇ ਮੁਲਜ਼ਮ ਨੂੰ ਨੇੜੇ ਆਉਂਦਾ ਦੇਖ ਕੇ ਉਸ ਦਾ ਪਿੱਛਾ ਕੀਤਾ। ਜਿਵੇਂ ਹੀ ਉਸ ਨੇ ਫਾਇਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਤਿੰਨ ਮੁਲਾਜ਼ਮਾਂ ਨੇ ਮਿਲ ਕੇ ਵੱਡੀ ਘਟਨਾ ਨੂੰ ਵਾਪਰਨ ਤੋਂ ਰੋਕ ਲਿਆ ਲਿਆ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 3 ਮੁਲਾਜ਼ਮਾਂ ਨੂੰ ਸਨਮਾਨਿਤ ਕਰਨ ਲਈ ਡੀਜੀਪੀ ਨੂੰ ਸਿਫ਼ਾਰਸ਼ ਕਰਨਗੇ। ਲੋਕਾਂ ਨੂੰ ਅਪੀਲ ਹੈ ਕਿ ਜੇਕਰ ਉਹਨਾਂ ਕੋਲ ਕੋਈ ਜਾਣਕਾਰੀ ਹੋਵੇ ਤਾਂ ਪੁਲਿਸ ਨਾਲ ਸਾਂਝੀ ਕਰਨ।