ਸੁਖਬੀਰ ਸਿੰਘ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ‘ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤਾ ਵੱਡਾ ਬਿਆਨ

ਪੰਜਾਬ

ਅੰਮ੍ਰਿਤਸਰ 4 ਦਸੰਬਰ ,ਬੋਲੇ ਪੰਜਾਬ ਬਿਊਰੋ :

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲੇ ਦੀ ਸਖ਼ਤ ਨਿੰਦਾ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਵੱਡੀ ਘਟਨਾ ਦੀ ਸੀਬੀਆਈ ਤੋਂ ਜਾਂਚ ਦੀ ਮੰਗ ਕੀਤੀ ਹੈ ਇਸ ਤੋਂ ਪਹਿਲਾ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬਲਵਿੰਦਰ ਸਿੰਘ ਭੂੰਦੜ ਸਮੇਤ ਹੋਰ ਆਗੂਆਂ ਨੇ ਵੀ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ।
ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਗੁਰੂ ਨਾਨਕ ਦੇਵ ਜੀ ਦਾ ਸ਼ੁਕਰਾਨਾ ਕਰਦਾ ਹਾਂ। ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਰਾਮ ਦਾਸ ਦਵਾਰ ’ਚ ਪਹਿਰੇਦਾਰ ਵਜੋਂ ਸੇਵਾ ਕਰ ਰਹੇ ਸਨ। ਮੈਂ ਗੁਰੂ ਨਾਨਕ ਦੇਵ ਜੀ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਆਪਣੇ ‘ਸੇਵਕ’ ਨੂੰ ਬਚਾਇਆ, ਇਹ ਬਹੁਤ ਵੱਡੀ ਘਟਨਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।