ਅੰਮ੍ਰਿਤਸਰ, 5 ਦਸੰਬਰ,ਬੋਲੇ ਪੰਜਾਬ ਬਿਊਰੋ :
ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਮਜੀਠਾ ਥਾਣੇ ਦੇ ਬਾਹਰ ਧਮਾਕਾ ਹੋਇਆ ਹੈ, ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ‘ਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਮਜੀਠਾ ਥਾਣੇ ‘ਚ ਧਮਾਕਾ ਹੋਇਆ ਹੈ, ਜਿਸ ‘ਚ 2 ਪੁਲਸ ਮੁਲਾਜ਼ਮਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇੱਕ ਹਫ਼ਤੇ ਵਿੱਚ ਪੁਲਿਸ ਸਟੇਸ਼ਨ ‘ਤੇ ਇਹ ਦੂਜਾ ਹਮਲਾ ਹੈ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਗੁਰਬਖਸ਼ ਨਗਰ ‘ਚ ਬੰਦ ਪੁਲਸ ਚੌਕੀ ‘ਤੇ ਹੈਂਡ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਸੀ। ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।