ਚੰਡੀਗੜ੍ਹ, 5 ਦਸੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਨੇ ਸੂਬੇ ਵਿੱਚ 6 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਮੱਦੇਨਜ਼ਰ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਸਰਕਾਰੀ ਅਦਾਰੇ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਬੰਦ ਰਹਿਣਗੇ। ਦਰਅਸਲ, 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ।
ਇੱਥੇ ਇਹ ਵੀ ਦੱਸ ਦੇਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਦੇ ਮੱਦੇਨਜ਼ਰ 6 ਦਸੰਬਰ ਨੂੰ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਦੌਰਾਨ ਚੰਡੀਗੜ੍ਹ ਵਿੱਚ ਸਾਰੇ ਸਰਕਾਰੀ ਦਫ਼ਤਰ, ਨਿਗਮ, ਬੋਰਡ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ।