ਸ੍ਰੀ ਅਨੰਦਪੁਰ ਸਾਹਿਬ, 5 ਦਸੰਬਰ,ਬੋਲੇ ਪੰਜਾਬ ਬਿਊਰੋ :
ਸ੍ਰੀ ਅਕਾਲ ਤਖਤ ਸਾਹਿਬ ਤੋਂ ਮਿਲੀ ਸਜ਼ਾ ਭੁਗਤਣ ਲਈ ਸੁਖਬੀਰ ਸਿੰਘ ਬਾਦਲ ਅੱਜ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਪਹੁੰਚ ਗਏ ਹਨ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੁਖਬੀਰ ਸਿੰਘ ਬਾਦਲ ਨੂੰ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਪਹੁੰਚਾਇਆ ਗਿਆ।
ਸੁਖਬੀਰ ਬਾਦਲ ਨੇ ਆਪਣੇ ਗਲ਼ੇ ਵਿੱਚ ਤਖਤੀ ਪਾਈ ਹੋਈ ਹੈ ਤੇ ਵ੍ਹੀਲ ਚੇਅਰ ‘ਤੇ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਪਹੁੰਚ ਗਏ ਹਨ। ਇਸ ਮੌਕੇ ਅਕਾਲੀ ਲੀਡਰਸ਼ਿਪ ਵੀ ਹਾਜ਼ਰ ਹੈ।