ਹਥਿਆਰ ਦੀ ਨੋਕ ‘ਤੇ ਰਾਹ ਜਾਂਦੇ ਵਿਅਕਤੀ ਤੋਂ ਮੋਬਾਇਲ ਤੇ ਨਕਦੀ ਲੁੱਟੀ

ਪੰਜਾਬ


ਲੁਧਿਆਣਾ, 5 ਦਸੰਬਰ,ਬੋਲੇ ਪੰਜਾਬ ਬਿਊਰੋ :


ਥਾਣਾ ਜੋਧੇਵਾਲ ਅਧੀਨ ਪੈਂਦੇ ਨੂਰਵਾਲਾ ਰੋਡ ‘ਤੇ ਬੀਤੀ ਰਾਤ ਮੋਟਰਸਾਈਕਲ ਸਵਾਰ ਇਕ ਵਿਅਕਤੀ ਨੂੰ ਤਿੰਨ ਲੁਟੇਰਿਆਂ ਵੱਲੋਂ ਹਥਿਆਰ ਦੀ ਨੋਕ ‘ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁੱਟ ਸਬੰਧੀ ਜਾਣਕਾਰੀ ਦਿੰਦੇ ਹੋਏ ਮਿਸਤਰੀ ਦਾ ਕੰਮ ਕਰਦੇ ਭਿੱਦਰ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ‘ਤੇ ਕੰਮ ਤੋਂ ਵਾਪਿਸ ਆ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ‘ਤੇ ਪਿੱਛੇ ਤੋਂ ਤਿੰਨ ਨੌਜਵਾਨ ਆਏ ਜੋ ਹੱਥਾਂ ‘ਚ ਤੇਜ਼ਧਾਰ ਹਥਿਆਰ ਫੜੇ ਹੋਏ ਸਨ ਅਤੇ ਉਨ੍ਹਾਂ ਨੇ ਉਸ ਨੂੰ ਰੋਕ ਲਿਆ ਅਤੇ ਧਮਕੀਆਂ ਦਿੱਤੀਆਂ।
ਉਕਤ ਲੁਟੇਰੇ ਉਸ ਦਾ ਮੋਬਾਈਲ ਫ਼ੋਨ ਅਤੇ 15 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ ਅਤੇ ਇਸ ਤੋਂ ਬਾਅਦ ਉਸ ਨੇ ਥਾਣਾ ਜੋਧੇਵਾਲ ਵਿਖੇ ਲੁੱਟ ਦੀ ਸ਼ਿਕਾਇਤ ਦਰਜ ਕਰਵਾਈ ਹੈ, ਜਦੋਂ ਇਸ ਮਾਮਲੇ ਸਬੰਧੀ ਜਾਂਚ ਅਧਿਕਾਰੀ ਕਰਨਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਿਸ ਉਕਤ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।