11 ਦਸੰਬਰ ਨੂੰ ਜ਼ਿਲਾ ਲਾਇਬ੍ਰੇਰੀ ਨੂੰ ਬਹਾਲ ਕਰਵਾਉਣ ਲਈ ਮਾਨਸਾ ਪੁੱਜੋ;ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)

ਪੰਜਾਬ



ਮਾਨਸਾ 5 ਦਸੰਬਰ ,ਬੋਲੇ ਪੰਜਾਬ ਬਿਊਰੋ :

ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿੱਚ ਜ਼ਿਲਾ ਮਾਨਸਾ ਦੀ ਸਰਕਾਰੀ ਲਾਇਬ੍ਰੇਰੀ ਨੂੰ ਬਚਾਉਣ ਦੇ ਲਈ ਅਤੇ ਪਾਠਕਾਂ ਦੇ ਸੋਸ਼ਣ ਨੂੰ ਨੱਥ ਪਾਉਣ ਲਈ 11 ਦਸੰਬਰ ਨੂੰ ਬਾਲ ਭਵਨ ਮਾਨਸਾ ਵਿੱਚ ਕੀਤੀ ਜਾ ਰਹੀ ਪਾਠਕ ਇਕੱਤਰਤਾ ਦੀ ਤਿਆਰੀ ਲਈ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਰੋਸ ਰੈਲੀ ਕੀਤੀ ਗਈ। ਰੋਸ ਰੈਲੀ ਉਪਰੰਤ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ ਦੇ ਸੂਬਾ ਆਗੂ ਸੁਖਜੀਤ ਸਿੰਘ ਰਾਮਾਨੰਦੀ,ਜਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ ਦੇ ਆਗੂ ਪ੍ਰੇਰਨਾ ਨੇ ਕਿਹਾ ਕਿ ਪਾਠਕਾਂ ਨੂੰ ਫਰਵਰੀ ਮਹੀਨੇ ਵਿੱਚ ਅੰਬੇਦਕਰ ਭਵਨ ਮਾਨਸਾ ਵਿੱਚ ਬਣੀ ਜ਼ਿਲਾ ਲਾਇਬ੍ਰੇਰੀ ਦੀ ਮੁਰੰਮਤ ਕਰਵਾਉਣ ਦਾ ਬਹਾਨਾ ਬਣਾ ਕੇ ਜ਼ਿਲਾ ਪ੍ਰਸ਼ਾਸਨ ਵੱਲੋਂ ਬਾਹਰ ਕਰਨ ਤੋਂ ਬਾਅਦ ਬੱਚਤ ਭਵਨ ਮਾਨਸਾ ਨੂੰ ਲਾਇਬ੍ਰੇਰੀ ਵਜੋਂ ਮੁੱਹਈਆ ਕਰਵਾ ਦਿੱਤਾ ਗਿਆ ਸੀ,ਪਰ ਹੁਣ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਲਾਇਬ੍ਰੇਰੀ ਲਈ ਪਹਿਲਾਂ ਵਾਲੀ ਇਮਾਰਤ ਰੈੱਡ ਕਰਾਸ ਨੂੰ ਮੁੱਹਈਆ ਕਰਵਾਉਣਾ ਕਹਿ ਕਿ ਸਰਕਾਰੀ ਲਾਇਬ੍ਰੇਰੀ ਲਈ ਮੁੱਹਈਆ ਕਰਵਾਉਣ ਤੋਂ ਸਾਫ ਇਨਕਾਰ ਕਰ ਦਿੱਤਾ ਗਿਆ ਹੈ ਅਤੇ ਲਾਇਬ੍ਰੇਰੀ ਦਾ ਨਾਮ ਬਦਲ ਕੇ ਜ਼ਿਲਾ ਯੂਥ ਲਾਇਬ੍ਰੇਰੀ ਰੱਖ ਦਿੱਤਾ ਗਿਆ ਹੈ ਅਤੇ ਪਾਠਕਾਂ ਤੋਂ 100/- ਫੀਸ ਵਸੂਲ ਕਰਨੀ ਬੰਦ ਕਰਕੇ 500/-ਪ੍ਰਤੀ ਮਹੀਨਾ ਫੀਸ ਵਸੂਲ ਕਰਨ ਦੀ ਨਵੀਂ ਨੀਤੀ ਲਾਗੂ ਕਰ ਦਿੱਤੀ ਗਈ ਹੈ। ਜਿਸ ਨਾਲ ਪਾਠਕਾਂ ਦੀਆਂ ਜੇਬਾਂ ਉੱਪਰ ਬੋਝ ਵਧਣ ਦੀਆਂ ਸੰਭਾਵਨਾਵਾਂ ਸਪੱਸ਼ਟ ਹਨ।ਆਗੂਆਂ ਨੇ ਕਿਹਾ ਕਿ ਲਾਇਬ੍ਰੇਰੀ ਨੂੰ ਬਚਾਉਣ ਲਈ ਲੰਘੇ 27 ਨਵੰਬਰ ਤੋਂ ਸੰਘਰਸ਼ ਕਰ ਰਹੇ ਹਾਂ ਪਰ ਸਰਕਾਰ ਅਤੇ ਕੁੰਭਕਰਨੀ ਨੀਂਦ ਸੁੱਤੇ ਪਏ ਹਨ,ਏਡੀਸੀ ਮਾਨਸਾ ਵੱਲੋਂ ਵਿਦਿਆਰਥੀਆਂ ਨੂੰ ਜ਼ਬਰਦਸਤੀ ਬੱਚਤ ਭਵਨ ਮਾਨਸਾ ਨੂੰ ਖਾਲੀ ਕਰਨ ਲਈ ਕਿਹਾ ਜਾ ਰਿਹਾ ਹੈ।

ਸਰਕਾਰ ਅਤੇ ਪ੍ਰਸ਼ਾਸਨ ਦੇ ਇਸ ਰਵੱਈਏ ਤੋਂ ਵਿਦਿਆਰਥੀਆਂ ਨੂੰ ਪੜ੍ਹਾਈ ਨਾਲੋਂ ਤੋੜਨ ਦੀ ਨੀਤੀ ਸਪੱਸ਼ਟ ਉਜਾਗਰ ਹੋ ਰਹੀ ਹੈ ਅਤੇ ਆਮ‌ ਆਦਮੀ ਪਾਰਟੀ ਦੀ ਸਰਕਾਰ ਲਾਇਬਰੇਰੀਆਂ ਨੂੰ ਨਿੱਜੀ ਹੱਥਾਂ ਵਿੱਚ ਦੇ ਕੇ ਆਪਣੇ ਲਾਇਬ੍ਰੇਰੀਆਂ ਬਣਾਉਣ ਦੇ ਵਾਅਦੇ ਦੀ ਖ਼ਾਨਾਪੂਰਤੀ ਕਰਨ‌ ਲਈ ਪੱਬਾਂ ਭਾਰ ਹਨ। ਆਗੂਆਂ ਨੇ ਮੰਗ ਕੀਤੀ ਕਿ ਜ਼ਿਲਾ ਲਾਇਬ੍ਰੇਰੀ ਨੂੰ ਪਹਿਲਾਂ ਵਾਂਗੂੰ ਚਲਦੀ ਰੱਖਿਆ ਜਾਵੇ,ਸ਼ਹਿਰ ਅੰਦਰ ਡਾਕਟਰ ਅੰਬੇਦਕਰ ਭਵਨ ਵਿਖੇ ਪਹਿਲਾਂ ਤੋਂ ਚੱਲ ਰਹੀ ਸਰਕਾਰੀ ਲਾਇਬ੍ਰੇਰੀ ਨੂੰ ਰੈੱਡ ਕਰਾਸ ਨੂੰ ਦੇਣ ਦੇਣ ਦਾ ਫ਼ੈਸਲਾ ਵਾਪਸ ਲਿਆ ਜਾਵੇ ਅਤੇ ਪਾਠਕਾਂ ਤੋਂ ਵੱਧ ਫੀਸ ਵਸੂਲ ਕਰਨ ਦੀ ਨੀਤੀ ਨੂੰ ਰੱਦ ਕਰਦਿਆਂ ਪਹਿਲਾਂ ਦੀ ਤਰ੍ਹਾਂ 100 ਰੁਪਏ ਫੀਸ ਵਸੂਲ ਕਰਨ ਦੀ ਨੀਤੀ ਨੂੰ ਲਾਗੂ ਕੀਤਾ ਜਾਵੇ,ਪਾਠਕਾਂ ਦੇ ਬੈਠਣ ਲਈ ਡਾਕਟਰ ਅੰਬੇਦਕਰ ਭਵਨ ਮਾਨਸਾ ਵਿਖੇ ਪਹਿਲਾਂ ਵਾਲੀ ਇਮਾਰਤ ਹੀ ਉਪਲੱਬਧ ਕਰਵਾਈ ਜਾਵੇ,ਲਾਇਬ੍ਰੇਰੀ ਅੰਦਰ ਆਧੁਨਿਕ ਸਹੂਲਤਾਂ ਦਿੱਤੀਆਂ ਜਾਣ ਅਤੇ ਲਾਇਬ੍ਰੇਰੀ ਖੁੱਲੀ ਰਹਿਣ ਦਾ ਸਮਾਂ ਵਧਾਉਂਦੇ ਹੋਏ ਲਾਇਬ੍ਰੇਰੀ ਨੂੰ ਦਿਨ ਰਾਤ ਖੋਲਣ ਦੀ ਵਿਵਸਥਾ ਕੀਤੀ ਜਾਵੇ।ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ 11ਦਸੰਬਰ ਨੂੰ ਬਾਲ ਭਵਨ ਮਾਨਸਾ ਵਿੱਚ ਕੀਤੀ ਜਾ ਰਹੀ ਪਾਠਕ ਪੰਚਾਇਤ ਦੀ ਤਿਆਰੀ ਲਈ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ ਵਿੱਚ ਮੀਟਿੰਗਾਂ ਕਰਵਾਈਆਂ ਜਾਣਗੀਆਂ,ਦਸਤਖ਼ਤ ਮੁਹਿੰਮ ਚਲਾਈ ਜਾਵੇਗੀ‌ ਅਤੇ ਏਡੀਸੀ ਮਾਨਸਾ ਦੇ ਗੈਰ ਜਮਹੂਰੀ ਰਵੱਈਏ ਦੇ ਖਿਲਾਫ ਅਰਥੀਆਂ ਸਾੜੀਆਂ ਜਾਣਗੀਆਂ।ਇਸ ਮੌਕੇ ਜ਼ਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ ਵੱਲੋਂ ਹਰਜੋਤ ਸਿੰਘ,ਅਮਰਜੀਤ ਕੌਰ,ਯਾਦਵੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਵਿਦਿਆਰਥੀ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।