ਅੰਮ੍ਰਿਤਸਰ, 5 ਦਸੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਪੁਲਿਸ ਨੂੰ ਨਸ਼ਾ ਤਸਕਰੀ ਖਿਲਾਫ਼ ਕਾਰਵਾਈ ਦੌਰਾਨ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕਰਨ ‘ਚ ਸਫਲਤਾ ਮਿਲੀ ਹੈ।ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ। ਜਾਂਚ ‘ਚ ਖੁਲਾਸਾ ਹੋਇਆ ਕਿ ਇਹ ਨਸ਼ਾ ਸਰਹੱਦ ਪਾਰ ਤੋਂ ਆਇਆ ਸੀ ਅਤੇ ਪੰਜਾਬ ਦੇ ਨਾਲ-ਨਾਲ ਹੋਰ ਸੂਬਿਆਂ ‘ਚ ਭੇਜਿਆ ਜਾਣਾ ਸੀ।
ਡੀਜੀਪੀ ਗੌਰਵ ਯਾਦਵ ਵਲੋਂ ਜਾਣਕਾਰੀ ਦਿੱਤੀ ਗਈ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵਿਸ਼ੇਸ਼ ਆਪ੍ਰੇਸ਼ਨ ਤਹਿਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਅਟਾਰੀ ਰੋਡ, ਅੰਮ੍ਰਿਤਸਰ ਨੇੜੇ ਪੰਜਾਬੀ ਬਾਗ ਰਿਜ਼ੋਰਟ ਨੇੜਿਓਂ ਕੀਤੀ ਗਈ।ਪੁਲਿਸ ਮੁਲਾਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਬਾਰੇ ਜਾਣਕਾਰੀ ਹਾਸਲ ਕਰ ਰਹੀ ਹੈ।ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਕਿਲੋ ਹੈਰੋਇਨ ਅਤੇ 4.45 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।