ਸਰਵਣ ਸਿੰਘ ਪੰਧੇਰ ਨੇ ਦੱਸੀ ਅਗਲੀ ਰਣਨੀਤੀ
ਚੰਡੀਗੜ੍ਹ,6 ਦਸੰਬਰ ,ਬੋਲੇ ਪੰਜਾਬ ਬਿਊਰੋ :
ਅੱਜ ਦੁਪਹਿਰ 1 ਵਜੇ 101 ਕਿਸਾਨਾਂ ਦਾ ਜਥਾ (Punjab Farmers) ਦਿੱਲੀ ਰਵਾਨਾ ਕੀਤਾ ਗਿਆ। ਪਰ ਹਰਿਆਣਾ ਪੁਲਿਸ ਨੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਵਰਾਉਣੇ ਸ਼ੁਰੂ ਕਰ ਦਿੱਤੇ। ਕਰੀਬ ਢਾਈ ਘੰਟੇ ਬਾਅਦ ਕਿਸਾਨਾਂ ਨੂੰ ਵਾਪਿਸ ਬੁਲਾ ਲਿਆ ਗਿਆ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਪੁਲੀਸ ਵੱਲੋਂ ਚਲਾਏ ਅੱਥਰੂ ਗੈਸ ਦੇ ਗੋਲਿਆਂ ਕਾਰਨ ਸਾਡੇ ਕਈ ਆਗੂ ਜ਼ਖ਼ਮੀ ਹੋ ਗਏ ਹਨ। ਇਸ ਤੋਂ ਬਾਅਦ ਅਸੀਂ ਜੱਥੇ ਨੂੰ ਵਾਪਸ ਬੁਲਾਇਆ।
ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਸਾਡੀ ਹਰਿਆਣਾ ਪੁਲਿਸ ਨਾਲ ਗੱਲਬਾਤ ਹੋਈ ਹੈ। ਉਨ੍ਹਾਂ ਸਾਡੇ ਕੋਲੋਂ ਮੰਗ ਪੱਤਰ ਮੰਗਿਆ। ਇਸ ਤੋਂ ਬਾਅਦ ਅਸੀਂ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਜਿਸ ਵਿੱਚ ਕੇਂਦਰ ਸਰਕਾਰ ਨਾਲ ਗੱਲਬਾਤ ਦੀ ਗੱਲ ਕਹੀ ਗਈ ਹੈ। ਕੇਂਦਰ ਸਰਕਾਰ ਨਾਲ ਗੱਲਬਾਤ ਲਈ ਕੱਲ੍ਹ ਦਾ ਦਿਨ ਰੱਖਿਆ ਗਿਆ ਹੈ। ਪੰਧੇਰ ਨੇ ਕਿਹਾ ਕਿ ਕੇਂਦਰ ਕੱਲ੍ਹ ਗੱਲ ਕਰੇਗਾ ਤਾਂ ਠੀਕ, ਨਹੀਂ ਤਾਂ 101 ਕਿਸਾਨਾਂ ਦਾ ਜਥਾ 8 ਦਸੰਬਰ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਦਿੱਲੀ ਵੱਲ ਮਾਰਚ ਕਰੇਗਾ।